ਪਠਾਨਕੋਟ, 21 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਮਹੀਨਾ ਭਰ ਕੀਤੇ ਕਾਰਜ਼ਾਂ ਦਾ ਰੀਵਿਊ ਕਰਨ ਲਈ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਵਲੋਂ ਸਿੱਖਿਆ ਵਿਭਾਗ ਨਾਲ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੀ ਗਈ।
ਜਿਕਰਯੋਗ ਹੈ ਕਿ ਸਿੱਖਿਆ ਵਿਭਾਗ ਵਲੋਂ ਜਿਲ੍ਹੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜ਼ ਜਿਵੇਂ ਸਮੱਗਰ ਸਿੱਖਿਆ ਅਭਿਆਨ, ਸਮਾਰਟ ਸਕੂਲ, ਮਿਡ-ਡੇ ਮੀਲ, ਸਕੂਲਾਂ ਦੀਆਂ ਛੱਤਾਂ ਤੋਂ ਨਿਕਲਦੀਆਂ ਹਾਈ ਵੋਲਟੇਜ ਤਾਰਾਂ, ਸਕੂਲਾਂ ਦਾ ਨਾਮ ਬਦਲਣ ਸਬੰਧੀ, ਸਕੂਲਾਂ ਅੰਦਰ ਪਾਣੀ ਦੀ ਸੈਂਪਲਿੰਗ ਰਿਪੋਰਟ, ਪੀ.ਐਮ.ਸੀ ਅਤੇ ਵਿਕਾਸ ਕਾਰਜ਼ਾਂ ਆਦਿ ‘ਤੇ ਚਰਚਾ ਕੀਤੀ ਗਈ।
ਡਿਪਟੀ ਕਮਿਸਨਰ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਅੰਦਰ ਸੈਕੰਡਰੀ, ਹਾਈ ਅਤੇ ਪ੍ਰਾਇਮਰੀ ਸਕੂਲਾਂ ਦੀ ਮੋਜੂਦਾ ਸਥਿਤੀ ‘ਤੇ ਚਰਚਾ ਕੀਤੀ ਗਈ ਹੈ।ਜਿਲ੍ਹੇ ਅੰਦਰ ਪੈਂਦੇ ਸਰਕਾਰੀ ਸਕੂਲਾਂ ਦੀ ਸੁਰੱਖਿਆ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਉਨਾਂ ਦੀ ਚਾਰ ਦੀਵਾਰੀ ਕਰਵਾਈ ਗਈ ਹੈ।ਜਿਨ੍ਹਾਂ ਸਕੂਲਾਂ ਦੀ ਚਾਰ ਦੀਵਾਰੀ ਨਹੀਂ ਹੋ ਪਾਈ ਹੈ, ਉਨ੍ਹਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ, ਸਰਕਾਰੀ ਹਾਈ ਸਕੂਲ, ਸਰਕਾਰੀ ਮਿਡਲ ਸਕੂਲ, ਸਰਕਾਰੀ ਪ੍ਰਾਇਮਰੀ ਸਕੂਲ ਆਦਿ ਅੰਦਰ 544 ਸਕੂਲਾਂ ਦੀਆਂ ਐਸ.ਐਮ.ਸੀ ਕਮੇੇਟੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।ਐਸ.ਐਮ.ਸੀ ਦੀ ਕਾਰਗੁਜ਼ਾਰੀ ਅਧੀਨ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਵਲੋਂ 7629 ਕਿਤਾਬਾਂ ਸਕੂਲ ਦੇ ਐਸ.ਐਮ.ਸੀ ਕਮੇਟੀ ਮੈਂਬਰਾਂ ਨੂੰ ਵੰਡਣ ਲਈ ਭੇਜੀਆਂ ਗਈਆਂ ਸਨ, ਜੋ ਬਲਾਕਾਂ ਰਾਹੀ ਸਕੂਲਾਂ ਦੀਆਂ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਨੂੰ ਵੰਡ ਕੇ ਉਨ੍ਹਾਂ ਦੇ ਕਾਰਜ਼ਾਂ ਸਬੰਧੀ ਜਾਗਰੂਕ ਕੀਤਾ ਗਿਆ ਹੈ।ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਖ ਦਫਤਰ ਵੱਲੋਂ ਭੇਜੀਆਂ ਗਈਆਂ ਕਿਤਾਬਾਂ ਅਤੇ ਵਰਦੀਆਂ ਦੀ ਵੰਡ ਕਰ ਦਿੱਤੀ ਗਈ ਹੈ, ਜਿਹੜੀਆਂ ਕਿਤਾਬਾਂ ਦੀ ਡੀਪੂ ਸਿੱਖਿਆ ਵਿਭਾਗ ਵਿੱਚ ਕਮੀ ਚੱਲ ਰਹੀ ਹੈ ਉਸ ਸਬੰਧੀ ਮੁੱਖ ਦਫਤਰ ਤੋਂ ਮੰਗ ਕੀਤੀ ਜਾਵੇ।ਉਨ੍ਹਾਂ ਪਾਵਰਕਾਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਸਕੂਲਾਂ ਅੰਦਰ ਹਾਈ ਵੋਲਟੇਜ ਤਾਰਾਂ ਨਿਕਲਦੀਆਂ ਹਨ ਉਨ੍ਹਾਂ ਤਾਰਾਂ ਨੂੰ ਸਕੂਲਾਂ ਤੋਂ ਬਾਹਰ ਸ਼ਿਫਟ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਤੋਂ ਜਾਣਕਾਰੀ ਪ੍ਰਾਪਤ ਕਰਦਿਆਂ ਕਿਹਾ ਕਿ ਜਿਹਨਾਂ ਸਕੂਲਾਂ ਦੀ ਹਾਲਤ ਖਸਤਾ ਹੈ ਉਨ੍ਹਾਂ ਦੀ ਤੁਰੰਤ ਰਿਪੋਰਟ ਬਣਾ ਕੇ ਡਿਪਟੀ ਕਮਿਸ਼ਨਰ ਦਫਤਰ ਜਮ੍ਹਾਂ ਕਰਵਾਈ ਜਾਵੇ।
ਇਸ ਮੋਕੇ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਕਮਲਦੀਪ ਕੌਰ ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ, ਡੀ.ਜੀ ਸਿੰਘ ਉਪ ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …