ਅੰਮਿ੍ਰਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ‘ਫ਼ੀਲਡ ਇੰਗਜਮੈਂਟ ਵਿਦ ਕਮਿਊਨਿਟੀ’ ਪ੍ਰੋਗਰਾਮ ਅਧੀਨ ‘ਗੰਡੋਆ ਤੋਂ ਖਾਦ ਤਿਆਰ ਕਰਨ’ ਸਬੰਧੀ ਟ੍ਰੇਨਿੰਗ ਦਿੱਤੀ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਟੇ੍ਰਨਿੰਗ ਦੌਰਾਨ ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਤੀਸਰੇ ਸਮੈਸਟਰ ਦੇ ਵਿਦਿਆਰਥੀਆਂ ਨੂੰ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵੱਲੋਂ ਗੰਡੋਆ ਤੋਂ ਖਾਦ ਤਿਆਰ ਕਰਨ ਸਬੰਧੀ ਗਿਆਨ ਸਾਂਝਾ ਕੀਤਾ ਗਿਆ।ਡਾ. ਮਹਿਲ ਸਿੰਘ ਨੇ ਦੱਸਿਆ ਕਿ ਟੇ੍ਰਨਿੰਗ ਕੋਰਸ ਦੌਰਾਨ ਭਾਟੀਆ ਨੇ ਗੰਡੋਇਆਂ ਤੋਂ ਖਾਦ ਤਿਆਰ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਅਤੇ ਪ੍ਰੈਕਟੀਕਲ ਟੇ੍ਰਨਿੰਗ ਦਿੱਤੀ ਗਈ।ਡਾ. ਰਿਤੂ ਅਰੋੜਾ ਨੇ ਕਿਹਾ ਕਿ ਪ੍ਰੋਗਰਾਮ ਬੀ.ਐਡ ਕੋਰਸ ਦੇ ਕਰੀਕੁਲਮ ਦਾ ਇਕ ਹਿੱਸਾ ਹੈ, ਜਿਸ ਰਾਹੀਂ ਵਿਦਿਆਰਥੀਆਂ ਨੂੰ ਥਿਊਰੀ ਦੇ ਨਾਲ-ਨਾਲ ਪ੍ਰੈਕਟੀਕਲ ਵੀ ਕਰਵਾਇਆ ਜਾਂਦਾ ਹੈ।ਭਾਟੀਆ ਵੱਲੋਂ ਵਿਦਿਆਰਥੀਆਂ ਨੂੰ ਵਰਮੀਕੰਪੋਸਟ ਯੂਨਿਟ ਦਾ ਦੌਰਾ ਵੀ ਕਰਵਾਇਆ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …