Saturday, September 12, 2026

ਜਥੇ: ਅਵਤਾਰ ਸਿੰਘ ਦੇ ਮੁੰਬਈ ਦੌਰੇ ‘ਤੇ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਵੱਲੋਂ ਸਨਮਾਨ

PPN0601201521

ਅੰਮ੍ਰਿਤਸਰ, 6 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੰਬਈ ਦੌਰੇ ‘ਤੇ ਜਾਣ ਉਪਰੰਤ ਸ. ਗੁਰਿੰਦਰ ਸਿੰਘ ਬਾਵਾ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਵਿੱਚ ਸਮੂਹ ਸਭਾ ਸੁਸਾਇਟੀਆਂ ਦੇ ਪ੍ਰਧਾਨ, ਮੈਂਬਰ ਅਤੇ ਪ੍ਰਿੰਸੀਪਲ ਸਾਹਿਬਾਨ ਨੇ ਜਥੇਦਾਰ ਅਵਤਾਰ ਸਿੰਘ ਨਾਲ ਮੁਲਾਕਾਤ ਕੀਤੀ।ਇਨ੍ਹਾਂ ਸਖਸ਼ੀਅਤਾਂ ਵਿੱਚ ਸ. ਰਘਬੀਰ ਸਿੰਘ ਗਿੱਲ ਪ੍ਰਧਾਨ, ਸ. ਚਰਨਜੀਤ ਸਿੰਘ ਚੱਢਾ ਸੀਨੀਅਰ ਮੀਤ ਪ੍ਰਧਾਨ, ਸ. ਕੁਲਵੰਤ ਸਿੰਘ ਜੂਨੀਅਰ ਮੀਤ ਪ੍ਰਧਾਨ, ਸ. ਮਨਮੋਹਨ ਸਿੰਘ ਰੱਤੀ, ਜਨਰਲ ਸਕੱਤਰ, ਸ. ਸੁਖਵਿੰਦਰ ਸਿੰਘ ਸਕੱਤਰ, ਸ੍ਰੀ ਗੁਰੂ ਸਿੰਘ ਸਭਾ (ਰਜਿ:), ਮੁੰਬਈੁਦਾਦਰ, ਸ. ਸੁਰਜੀਤ ਸਿੰਘ ਤੇ ਸ. ਕਰਨੈਲ ਸਿੰਘ ਮਿੰਨੀ ਪੰਜਾਬ, ਸ. ਰਾਮ ਸਿੰਘ ਰਾਠੌਰ ਜਨਰਲ ਸਕੱਤਰ, ਮੁੰਬਈ ਹਾਕੀ ਐਸੋਸੀਏਸ਼ਨ, ਸ. ਪਰਮਜੀਤ ਸਿੰਘ, ਗੁਰਦੁਆਰਾ ਸਾਹਿਬ ਟੈਗੋਰ ਨਗਰ, ਵਿਖਰੋਲੀ, ਸ. ਗੁਰਬਚਨ ਸਿੰਘ ਪ੍ਰਵਾਨਾ ਪ੍ਰਧਾਨ, ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ, ਵਾਸ਼ੀ, ਸ. ਕੁੰਨਣ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ, ਸਾਨਪਾੜ੍ਹਾ, ਸ. ਗੁਰਿੰਦਰ ਸਿੰਘ ਬਾਵਾ, ਚੇਅਰਮੈਨ, ਗੁਰੂ ਨਾਨਕ ਖਾਲਸਾ ਕਾਲਜ, ਮਾਟੂੰਗਾ, ਸ. ਮਨਜੀਤ ਸਿੰਘ ਗੁਰਮਤਿ ਮਿਸ਼ਨਰੀ ਕਾਲਜ, ਮੁੰਬਈ, ਸ. ਗੁਰਮੀਤ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਆਦਿ ਸ਼ਾਮਲ ਸਨ।
ਸਮੂਹ ਸਭਾ ਸੁਸਾਇਟੀਆਂ ਦੇ ਪ੍ਰਧਾਨ ਤੇ ਮੈਂਬਰ ਸਾਹਿਬਾਨ ਅਤੇ ਪ੍ਰਿੰਸੀਪਲ ਸਾਹਿਬਾਨ ਨੇੇ ਪੂਰੀ ਦ੍ਰਿੜਤਾ ਨਾਲ ਜਥੇਦਾਰ ਅਵਤਾਰ ਸਿੰਘ ਨੂੰ ਵਿਸ਼ਵਾਸ ਦਿਵਾਇਆ ਅਤੇ ਪ੍ਰਣ ਕੀਤਾ ਕਿ ਉਹ ਸਿੱਖਾਂ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖਤ ਸਾਹਿਬ ਨੂੰ ਹਰ ਤਰ੍ਹਾਂ ਨਾਲ ਸਮਰਪਿਤ ਹੋ ਕੇ ਗੁਰ ਮਰਯਾਦਾ ਵਿੱਚ ਰਹਿੰਦੇ ਹੋਏ ਸਿੱਖੀ ਦਾ ਪ੍ਰਚਾਰੁਪ੍ਰਸਾਰ ਕਰਨਗੇ ਅਤੇ ਸਿੱਖ ਕੌਮ ਦੀ ਨੁਮਾਇੰਦਾ ਜਮਾਤ ਸ਼ੋ੍ਰਮਣੀ ਕਮੇਟੀ ਨੂੰ ਪੂਰੀ ਤਨਦੇਹੀ ਨਾਲ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ।ਉਨ੍ਹਾਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੋਈ ਅਤੇ ਫੁ’ਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਜਥੇਦਾਰ ਅਵਤਾਰ ਸਿੰਘ ਨੇ ਸਭਾ ਸੁਸਾਇਟੀਆਂ ਦੇ ਸਮੂਹ ਨੁਮਾਇੰਦਿਆਂ ਦਾ ਸ਼ੋ੍ਰਮਣੀ ਕਮੇਟੀ ਵੱਲੋਂ ਧੰਨਵਾਦ ਕੀਤਾ ਅਤੇ ਸ਼ੋ੍ਰਮਣੀ ਕਮੇਟੀ ਵੱਲੋਂ ਧਾਰਮਿਕ ਕਾਰਜਾਂ ਵਿੱਚ ਸਹਿਯੋਗ ਦੇਣ ਦਾ ਯਕੀਨ ਦਿਵਾਇਆ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply