ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਸ਼ਨ ਦਸੰਬਰ 2024 ਅੰਡਰ ਗਰੈਜੂਏਟ ਕਲਾਸਾਂ ਸਮੈਸਟਰ ਪਹਿਲਾ, ਤੀਜਾ, ਪੰਜਵਾਂ, ਸੱਤਵਾਂ, ਨੌਵਾਂ ਅਤੇ ਪੋਸਟ ਗਰੈਜੂਏਟ ਸਮੈਸਟਰ ਪਹਿਲਾ, ਤੀਜਾ ਦੇ ਪੂਰੇ ਵਿਸ਼ੇ/ਰੀ-ਅਪੀਅਰ/ਸਪੈੈਸ਼ਲ ਚਾਂਸ/ਇੰਪਰੂਮੈਂਟ/ਵਾਧੂ ਵਿਸ਼ਾ (ਬੀ.ਐਡ ਸਮੈਸਟਰ ਪਹਿਲਾ, ਲਾਅ ਐਫ.ਵਾਈ.ਆਈ.ਸੀ/ ਟੀ.ਵਾਈ.ਸੀ ਸਮੈਸਟਰ ਪਹਿਲਾ) ਦੇ ਪ੍ਰੀਖਿਆ ਫਾਰਮ ਆਨਲਾਈਨ ਪੋਰਟਲ (www.collegeadmissions.gndu.ac.in/loginNew.aspx `ਤੇ ਭਰਨ ਅਤੇ ਫੀਸਾਂ ਆਨਲਾਈਨ/ਕੈਸ਼/ਡਰਾਫਟ ਰਾਹੀਂ ਭਰਨ ਦਾ ਸ਼ਡਿਊਲ ਯੂਨੀਵਰਸਿਟੀ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ।ਪ੍ਰੋਫੈੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਸ਼ਾਲਿਨੀ ਬਹਿਲ ਨੇ ਦੱਸਿਆ ਕਿ ਇਸ ਦੇ ਨਾਲ ਹੀ ਸਲਾਨਾ ਪ੍ਰੀਖਿਆਵਾਂ ਰੈਗੂਲਰ/ਰੀਅਪੀਅਰ/ਵਾਧੂ ਵਿਸ਼ਾ/ਸਪੈਸ਼ਲ ਚਾਂਸ/ਇੰਪਰੂਵਮੈਂਟ ਦੇ ਫਾਰਮ ਮੈਨੂਅਲ ਤੌਰ `ਤੇ ਯੂਨਵਿਰਸਿਟੀ ਕੈਸ਼ ਕਾਊਂਟਰ `ਤੇ ਜਾਰੀ ਮਿਤੀ ਸਾਰਣੀ ਅਨੁਸਾਰ ਲਏ ਜਾਣਗੇ।
ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਪ੍ਰੀਖਿਆਰਥੀਆਂ ਲਈ ਫੀਸ ਸਲਿਪ ਪ੍ਰਿੰਟ ਕਰਨ/ਆਨਲਾਈਨ ਫੀਸ ਭਰਨ; ਰੈਗੂਲਰ ਵਿਦਿਆਰਥੀਆਂ ਦੇ ਕਾਲਜਾਂ ਵੱਲੋਂ ਪੋਰਟਲ ਉਤੇ ਵਿਸ਼ਾ ਚੋਣ ਕਰਨ ਅਤੇ ਚਲਾਨ ਪ੍ਰਿੰਟ ਕਰਨ ਅਤੇ ਸਲਾਨਾ ਪ੍ਰੀਖਿਆਵਾਂ ਲਈ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 7 ਅਕਤੂਬਰ 2024 ਬਿਨਾਂ ਲੇਟ ਫੀਸ ਤੋਂ ਹੈ।ਉਨ੍ਹਾਂ ਦੱਸਿਆ ਕਿ ਢਾਈ ਸੌ ਲੇਟ ਫੀਸ ਨਾਲ 11 ਅਕਤੂਬਰ; ਪੰਜ ਸੌ ਲੇਟ ਫੀਸ ਨਾਲ 15 ਅਕਤੂਬਰ; ਇਕ ਹਜ਼ਾਰ ਲੇਟ ਫੀਸ ਨਾਲ 18 ਅਕਤੂਬਰ ਅਤੇ ਦੋ ਹਜ਼ਾਰ ਲੇਟ ਫੀਸ ਨਾਲ 21 ਅਕਤੂਬਰ ਹੈ।ਉਨ੍ਹਾਂ ਦੱਸਿਆ ਕਿ ਇਕ ਹਜ਼ਾਰ ਰੁਪਏ ਪ੍ਰਤੀ ਦਿਨ (ਵੱਧ ਤੋਂ ਵੱਧ ਤੀਹ ਹਜ਼ਾਰ) ਨਾਲ ਪ੍ਰੀਖਿਆ ਸ਼ੁਰੂ ਹੋਣ ਤੋਂ ਦਸ ਦਿਨ ਪਹਿਲਾਂ ਕਰਵਾਏ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਪ੍ਰੀਖਿਆਰਥੀਆਂ ਵੱਲੋਂ ਬੈਂਕ ਵਿੱਚ ਫੀਸ ਜਮ੍ਹਾਂ ਕਰਵਾਉਣ ਅਤੇ ਰੈਗੂਲਰ ਵਿਦਿਆਰਥੀਆਂ ਦੀ ਕਾਲਜਾਂ ਵੱਲੋਂ ਡਰਾਫਟ ਰਾਹੀਂ ਯੂਨੀਵਰਸਿਟੀ ਕੈਸ਼ ਕਾਊਂਟਰ ਜਾਂ ਬੈਂਕ ਵਿਚ ਫੀਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 11 ਅਕਤੂਬਰ ਬਿਨਾ ਲੇਟ ਫੀਸ ਤੋਂ ਹੈ।ਢਾਈ ਸੌ ਲੇਟ ਫੀਸ ਨਾਲ 15 ਅਕਤੂਬਰ; ਪੰਜ ਸੌ ਲੇਟ ਫੀਸ ਨਾਲ 18 ਅਕਤੂਬਰ; ਇਕ ਹਜ਼ਾਰ ਲੇਟ ਫੀਸ ਨਾਲ 21 ਅਕਤੂਬਰ ਅਤੇ ਦੋ ਹਜ਼ਾਰ ਲੇਟ ਫੀਸ ਨਾਲ 24 ਅਕਤੂਬਰ ਹੈ। ਉਨ੍ਹਾਂ ਦੱਸਿਆ ਕਿ ਇਕ ਹਜ਼ਾਰ ਰੁਪਏ ਪ੍ਰਤੀ ਦਿਨ (ਵੱਧ ਤੋਂ ਵੱਧ ਤੀਹ ਹਜ਼ਾਰ) ਨਾਲ ਪ੍ਰੀਖਿਆ ਸ਼ੁਰੂ ਹੋਣ ਤੋਂ 10 ਦਿਨ ਪਹਿਲਾਂ ਕਰਵਾਏ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਤੀਆਂ ਵਿਚ ਤਿੰਨ ਕੰਮ ਵਾਲੇ ਦਿਨ, ਗਰੇਸ ਵਜੋਂ ਸ਼ਾਮਲ ਕਰ ਦਿੱਤੇ ਗਏ ਹਨ ਅਤੇ ਇਸ ਲਈ ਗਰੇਸ ਦਿਨਾਂ ਵਜੋਂ ਹੋਰ ਕੋਈ ਵਾਧੂ ਸਮਾਂ ਨਹੀਂ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਲਾਅ (ਟੀ.ਵਾਈ.ਸੀ) ਸਮੈਸਟਰ ਪਹਿਲਾ ਅਤੇ ਲਾਅ ਐਫ.ਵਾਈ.ਆਈ.ਸੀ ਸਮੈਸਟਰ ਪਹਿਲਾ ਅਤੇ ਬੀ.ਐਡ. ਸਮੈਸਟਰ ਪਹਿਲਾ ਦੀ ਮਿਤੀ ਸਮਾ ਸਾਰਣੀ ਬਾਅਦ ਵਿਚ ਜਾਰੀ ਕੀਤੀ ਜਾਵੇਗੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …