ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਅਕਾਦਮਿਕ ਸਾਲ 2024-25 ਲਈ ਆਪਣੀ ਵਿਦਿਆਰਥੀ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਲਈ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ।ਮੁੱਖ ਮਹਿਮਾਨ ਕਮਲਜੀਤ ਸਿੰਘ ਸਹਾਇਕ ਕਮਿਸ਼ਨਰ ਕਸਟਮ (ਪ੍ਰੀਵੈਂਟਿਵ) ਕਮਿਸ਼ਨਰੇਟ ਅੰਮ੍ਰਿਤਸਰ ਸਨ।
ਇਸ ਸ਼ਾਨਦਾਰ ਮੌਕੇ ਨੌਜਵਾਨ ਵਿਦਿਆਰਥੀ ਪ੍ਰੀਮੀਅਰਸ਼ਿਪ ਦੀ ਅਹੁੱਦੇਦਾਰੀ ਨਾਲ ਸਕੂਲ ਦੁਆਰਾ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਤਿਆਰ ਸਨ।ਚੁਣੇ ਗਏ ਆਗੂਆਂ ਨੂੰ ਮੁੱਖ ਮਹਿਮਾਨ ਅਤੇ ਪਿ੍ਰੰਸੀਪਲ ਵੱਲੋਂ ਬੈਚ ਅਤੇ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ।ਸਹੁੰ ਚੁੱਕ ਸਮਾਗਮ ਦੀ ਅਗਵਾਈ ਹੈਡ ਬੁਆਏ ਗੁਰੂਤਾ ਨੰਦਰ ਅਤੇ ਹੈਡ ਗਰਲ ਮਨਹਰਲੀਨ ਕੌਰ ਨੇ ਕੀਤੀ।ਉਪਰੰਤ ਅਹੁਦੇਦਾਰਾਂ ਅਤੇ ਸਬੰਧਤ ਹਾਊਸਾਂ ਦੇ ਕਪਤਾਨਾਂ ਨੇ ਹਾਜ਼ਰੀ ਭਰੀ, ਜਿਸ ਵਿੱਚ ਕੌਂਸਲ ਦੇ ਅਹੁਦੇਦਾਰਾਂ ਨੇ ਆਪਣੀਆਂ ਡਿਊਟੀਆਂ ਅਤੇ ਸਕੂਲ ਦੇ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਲਿਆ ।
ਸਮਾਗਮ ਦੇ ਮੁੱਖ ਮਹਿਮਾਨ ਕਮਲਜੀਤ ਸਿੰਘ ਨੇ ਆਪਣੇ ਪ੍ਰੇਰਨਾਦਾਇਕ ਭਾਸ਼ਣ ਵਿੱਚ ਨਵ-ਨਿਯੁੱਕਤ ਸਕੂਲ ਕੌਂਸਲ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਸੁਭਾਅ ਅਤੇ ਵਿਵਹਾਰ ਵਿੱਚ ਮਿਸਾਲ ਬਣ ਕੇ ਸਾਥੀਆਂ ਲਈ ਯੋਗ ਰੋਲ ਮਾਡਲ ਬਣਨ ਲਈ ਸੇਧ ਦਿੱਤੀ।ਉਨ੍ਹਾਂ ਕਿ ਆਪਣੇ ਸੁਪਨਿਆਂ ਦਾ ਪਿੱਂਛਾ ਕਰੋ, ਪਰ ਇਹ ਯਕੀਨੀ ਬਣਾਓ ਕਿ ਤੁਸੀਂ ਉਨ੍ਹਾਂ ਲਈ ਸ਼ਾਰਟਕੱਟ ਨਾ ਲੱਭੋ।ਨਵੇਂ ਚੁਣੇ ਗਏ ਸਟੂਡੈਂਟਸ ਕੌਂਸਲ ਦੇ ਮੈਂਬਰਾਂ ਨੇ ਨਵੇਂ ਫਰਜ਼ਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਲਿਆ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀ ਪ੍ਰੀਸ਼ਦ ਨੂੰ ਵਧਾਈ ਦਿੱਤੀ।
ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਨੂੰ ਅਗਵਾਈ, ਏਕਤਾ, ਅਨੁਸ਼ਾਸ਼ਨ ਅਤੇ ਨੈਤਿਕਤਾ ਪ੍ਰਤੀ ਨਿਰਪੱਖ ਅਤੇ ਇਮਾਨਦਾਰ ਹੋਣ ਲਈ ਕਿਹਾ।ਸਮਾਰੋਹ ਦੀ ਸਮਾਪਤੀ ‘ਤੇ ਧੰਨਵਾਦ ਮਤੇ ਤੋਂ ਬਾਅਦ ਇੱਕਸੁਰ ਵਿੱਚ ਰਾਸ਼ਟਰੀ ਗੀਤ ਗਾਇਆ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …