Thursday, August 20, 2026

ਕੈਬਿਨਟ ਮੰਤਰੀ ਈ.ਟੀ.ਓ ਨੇ ਤਰਸ ਦੇ ਆਧਾਰ ‘ਤੇ 5 ਕਰਮਚਾਰੀਆਂ ਨੂੰ ਸੌਂਪੇ ਨਿਯੁੱਕਤੀ ਪੱਤਰ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਵਿਖੇ ਤਰਸ ਦੇ ਆਧਾਰ ‘ਤੇ ਪੀ.ਐਸ.ਪੀ.ਸੀ.ਐਲ ਵਿੱਚ 5 ਬੱਚਿਆਂ ਨੂੰ ਨਿਯੁੱਕਤੀ ਪੱਤਰ ਸੌਂਪੇ।
ਇਸ ਸਮੇਂ ਗੱਲਬਾਤ ਕਰਦਿਆਂ ਕੈਬਿਨਟ ਮੰਤਰੀ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੋਰਾਨ 46 ਹਜਾਰ ਤੋ ਵੱਧ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਇਕ ਨਵਾਂ ਰਿਕਾਰਡ ਸਥਾਪਤ ਕੀਤਾ ਹੈ।ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਤੋ ਹੀ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾੳਣ ਦੇ ਯਤਨ ਸ਼ੁਰੂ ਕਰ ਦਿੱਤੇ ਸਨ।ਉਨਾਂ ਕਿਹਾ ਕਿ ਪਿੱਛਲੀਆਂ ਸਰਕਾਰਾਂ ਆਪਣੇ ਕਾਰਜ਼ਕਾਲ ਦੇ ਅਖੀਰਲੇ ਮਹੀਨਿਆਂ ਵਿੱਚ ਇਹ ਕੰਮ ਕਰਦੀਆਂ ਸਨ, ਪਰ ਸਾਡੀ ਸਰਕਾਰ ਨੇ ਆਪਣੇ ਪਹਿਲੇ ਸਾਲ ਤੋ ਹੀ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ।ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿੱਖਿਆ, ਸਿਹਤ ਅਤੇ ਬੇਰੁਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ।
ਕੈਬਿਨਟ ਮੰਤਰੀ ਈ.ਟੀ.ਓ ਨੇ ਇਸ ਦੋਰਾਨ ਰੁੱਖ ਲਗਾਉ ਮਨੁੱਖਤਾ ਬਚਾਉ ਦੀ ਮੁਹਿੰਮ ਤਹਿਤ ਮੰਡਲ ਜੰਡਿਆਲਾ ਗੁਰੂ ਦੇ ਕੰਪਲੈਕਸ ਵਿੱਚ ਬੂਟੇ ਲਗਾਏ ਅਤੇ ਹਾਜ਼ਰ ਜਨਤਾ ਨੂੰ ਵੀ ਵੱਧ ਤੋ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।ਪੀ.ਐਸ.ਪੀ.ਸੀ.ਐਲ ਦੇ ਸਟਾਫ ਵਲੋਂ 100 ਦੇ ਕਰੀਬ ਬੂਟੇ ਲਗਾਏ ਗਏ।ਕੈਬਿਨਟ ਮੰਤਰੀ ਈ.ਟੀ.ਓ ਨੇ ਵੱਖ-ਵੱਖ ਪਿੰਡ ਦੇ ਖੱਪਤਕਾਰਾਂ ਨੂੰ ਨਵੇਂ ਟਰਾਸਫਾਰਮਰ ਲਗਾਉਣ ਲਈ ਪ੍ਰਵਾਨਗੀਆਂ ਸੌਪੀਆਂ।ਕੈਬਿਨਟ ਮੰਤਰੀ ਨਾਲ ਉਹਨਾ ਦੇ ਮਾਤਾ ਸ੍ਰੀਮਤੀ ਸੁਰਿੰਦਰ ਕੋਰ, ਉਹਨਾ ਦੀ ਧਰਮ ਪਤਨੀ ਸ੍ਰੀਮਤੀ ਸੁਹਿੰਦਰ ਕੋਰ ਮੌਜ਼ੂਦ ਸਨ।
ਇਸ ਮੋਕੇ ਤੇ ਚੇਅਰਮੈਨ ਗੁਰਵਿੰਦਰ ਸਿੰਘ, ਮਨਜੀਤ ਸਿੰਘ ਬਲਾਕ ਪ੍ਰਧਾਨ, ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ, ਸਤਿੰਦਰ ਸਿੰਘ, ਪੁਸ਼ਪਿੰਦਰ ਸਿੰਘ ਭੰਗਵਾਂ, ਇੰਜੀ: ਗੁਰਮੁੱਖ ਸਿੰਘ ਵਧੀਕ ਨਿਗਰਾਨ ਇੰਜੀ: ਅਤੇ ਸਮੂਹ ਉਪ ਮੰਡਲ ਅਫਸਰ ਅਤੇ ਪੀ.ਐਸ.ਪੀ.ਸੀ.ਐਲ ਦਾ ਸਟਾਫ ਹਾਜ਼ਰ ਸੀ।

 

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …