ਪਠਾਨਕੋਟ, 22 ਅਗਸਤ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਐਸ.ਸੀ.ਆਰ.ਟੀ.ਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਜ਼ਿਲ੍ਹਾ ਪਠਾਨਕੋਟ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਅਤੇ ਇਸ ਤੋਂ ਪੈਦਾ ਹੋਣ ਵਾਲੀਆਂ ਕੁਰੀਤੀਆਂ ਬਾਰੇ ਜਾਣਕਾਰੀ ਦਿੱਤੀ ਗਈ।ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਤੋਂ ਆਏ ਲੀਗਲ ਸਹਾਇਕ ਜੋਗਿੰਦਰ ਪਾਲ ਨੇ ਨਸ਼ੇ ਵੇਚਣ ਅਤੇ ਕਰਨ ਵਾਲੀਆਂ ਵਿਰੁੱਧ ਕਾਨੂੰਨੀ ਕਾਰਵਾਈ ਬਾਰੇ ਜਾਗਰੂਕ ਕੀਤਾ।ਉਨ੍ਹਾਂ ਕਿਹਾ ਕਿ ਆਪ ਸਭ ਦੇ ਸਹਿਯੋਗ ਨਾਲ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ।ਇਸ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ।ਉਨਾਂ ਕਿਹਾ ਜੇਕਰ ਕੋਈ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਦੇ ਇਲਾਜ਼ ਲਈ ਸਾਨੂੰ ਪਹਿਲਕਦਮੀ ਕਰਨੀ ਪਵੇਗੀ।
ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰਘਬੀਰ ਕੌਰ ਨੇ ਵੀ ਵਿਦਿਆਰਥੀਆਂ ਨੁੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਸਿਰਫ਼ ਪ੍ਰਸ਼ਾਸਨ ਅਤੇ ਪੁਲਿਸ ਦਾ ਕੰਮ ਨਹੀਂ ਹੈ, ਸਗੋਂ ਇਹ ਸਾਨੂੰ ਸਾਰਿਆਂ ਨੂੰ ਮਿਲ ਕੇ ਕਰਨਾ ਪਵੇਗਾ।ਪ੍ਰੋਗਰਾਮ ਦੇ ਅੰਤ ‘ਚ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਨਸ਼ਾ ਨਾ ਕਰਨ ਦੀ ਸੌਂਹ ਚੁੱਕਾਈ ਗਈ।ਪ੍ਰੋਗਰਾਮ ਵਿੱਚ ਬੱਡੀ ਗਰੁੱਪ ਦੇ ਇੰਚਾਰਜ਼ ਚੱਤਰ ਸਿੰਘ ਅਤੇ ਸਕੂਲ ਦੇ ਅਧਿਆਪਕਾਂ ਨੇ ਵੀ ਭਾਗ ਲਿਆ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …