Wednesday, August 26, 2026

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਖੂਨਦਾਨ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਆਰਿਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਕਦੇ ਦਿਸ਼ਾ ਨਿਰਦੇਸ਼ਾਂ ਹੇਠ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧੀ ਉਪ ਸਭਾ ਪੰਜਾਬ ਅਤੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਦੇਖ-ਰੇਖ ‘ਚ ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵੇਦ ਪ੍ਰਚਾਰ ਸਪਤਾਹ ਕੇ ਤਹਿਤ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਵਲੋਂ 30 ਯੂਨਿਟ ਖੂਨ ਦਾਨ ਕੀਤਾ ਗਿਆ, ਜੋ ਗੁਰੂ ਨਾਨਕ ਦੇਵ ਹਸਪਤਾਲ ਦੇ ਬਲੱਡ ਬੈਂਕ ਵਿੱਚ ਜਮ੍ਹਾਂ ਕਰਵਾ ਦਿੱਤਾ ਗਿਆ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇੁ ਕਿਹਾ ਕਿ ਖੂਨਦਾਨ ਮਹਾਦਾਨ ਹੈ।ਖੂਨਦਾਨੀਆਂ ਵਲੋਂ ਦਾਨ ਕੀਤਾ ਗਿਆ ਇੱਕ ਯੂਨਿਟ ਖੂਨ ਕਈ ਰੋਗੀਆਂ ਦੀ ਜਾਨ ਬਚਾ ਸਕਦਾ ਹੈ।ਉਨਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵਿਅਕਤੀ ਨੂੰ ਕੋਈ ਨੁਕਸਾਨ ਨਹੀਂ ਹੁੰਦਾ।ਉਸ ਦਾ ਸਰੀਰ ਕੁੱਝ ਹੀ ਦਿਨਾਂ ਵਿੱਚ ਮੁੜ ਖੂਨ ਪੂਰਾ ਕਰ ਲੈਂਦਾ ਹੈ।ਇਸ ਲਈ ਹਰ ਤੰਦਰੁਸਤ ਵਿਅਕਤੀ ਨੂੰ ਸਮੇਂ ਸਮੇਂ ‘ਤੇ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …