ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਖਿਡਾਰੀਆਂ ਨੇ
ਫੁੱਟਬਾਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਹ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿਖੇ 68ਵੀਆਂ ਜਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਹੋਇਆ।ਉਮਰ ਵਰਗ-17 ਦੇ ਖਿਡਾਰੀਆਂ ਰਵਨੀਤ ਸਿੰਘ ਵੜਿੰਗ, ਸੁਖਮਨ ਸਿੰਘ, ਜਸਕਰਨ ਸਿੰਘ, ਬਲਜਿੰਦਰ ਸਿੰਘ ਨੇ ਚੀਮਾ ਜ਼ੋਨ ਅਧੀਨ ਖੇਡਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਅਕੈਡਮੀ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਖਿਡਾਰੀਆਂ ਅਤੇ ਡੀ.ਪੀ.ਈ ਲਖਵਿੰਦਰ ਸਿੰਘ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media