Friday, September 13, 2024

ਖ਼ਾਲਸਾ ਕਾਲਜ ਵੂਮੈਨ ਵਿਖੇ ‘ਕਾਬਲੀਅਤ’ ਪ੍ਰਤੀਯੋਗਤਾ ਕਰਵਾਈ ਗਈ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਵਿਖੇ ਵਿਦਿਆਰਥਣਾਂ ਦੇ ਹੁਨਰ ਦੀ ਪਰਖ ਕਰਨ ਅਤੇ ਪ੍ਰਤਿੱਭਾ ’ਚ ਨਿਖਾਰ ਲਿਆਉਣ ਦੇ ਮਕਸਦ ਤਹਿਤ ‘ਕਾਬਲੀਅਤ’ ਪ੍ਰਤੀਯੋਗਤਾ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਫੈਸ਼ਨ ਡਿਜ਼ਾਈਨਿੰਗ ਅਤੇ ਕਾਸਮੈਟੋਲੋਜੀ ਵਿਭਾਗ ਦੁਆਰਾ ਕਰਵਾਈ ਪ੍ਰਤੀਯੋਗਤਾ ਦੌਰਾਨ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਉਤਸ਼ਾਹ ਨਾਲ ਭਾਗ ਲਿਆ।
ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਅਤੇ ਰੱਖੜੀ ਤਿਉਹਾਰ ਨੂੰ ਸਮਰਪਿਤ ਫੈਸ਼ਨ ਡਿਜ਼ਾਈਨਿੰਗ ਅਤੇ ਕਾਸਮੈਟੋਲੋਜੀ ਵਿਭਾਗ ਵੱਲੋਂ ਇਹ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਮਕਸਦ ਤਿਉਹਾਰਾਂ ਸਬੰਧੀ ਜਜ਼ਬਾ ਪੈਦਾ ਕਰਨਾ ਅਤੇ ਵਿਦਿਆਰਥੀਆਂ ਨੂੰ ਮੁਕਾਬਲੇਬਾਜ਼ੀ ਦੇ ਯੁੱਗ ’ਚ ਮਾਹਿਰ ਅਤੇ ਤਜ਼ਰਬੇਕਾਰ ਬਣਾਉਣ ਲਈ ਇਕ ਮੰਚ ਪ੍ਰਦਾਨ ਕਰਨਾ ਸੀ।ਵਿਦਿਆਰਥਣਾਂ ਨੇ ਪਲੇਟਰ ਪੈਕਿੰਗ, ਕਾਰਡ ਮੇਕਿੰਗ, ਰੱਖੜੀ ਮੇਕਿੰਗ, ਬੈਸਟ ਅਟਾਇਰ, ਨੇਲ ਆਰਟ ਅਤੇ ਫੇਸ ਪੇਂਟ ਰਾਹੀਂ ਆਪਣੀ ਕਾਬਲੀਅਤ ਦਾ ਸ਼ਾਨਦਾਰ ਪੇਸ਼ ਕੀਤਾ।ਪ੍ਰਿੰਸੀਪਲ ਡਾ: ਸੁਰਿੰਦਰ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ।

Check Also

ਸਵੱਛਤਾ ਅਭਿਆਨ ਅਧੀਨ ਸਕੂਲ ਦੇ ਸੁੰਦਰੀਕਰਨ ਲਈ ਕੀਤਾ ਸਫਾਈ ਦਾ ਕਾਰਜ਼

ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਮਲਕਾ ਰਾਣੀ, ਉੱਪ ਜਿਲ੍ਹਾ …