ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ ਵਿਸ਼ੇਸ਼ ਮੁਹਿੰਮ ਤਹਿਤ 24 ਅਤੇ 25 ਅਗਸਤ 2024 ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ।
ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਬੀ.ਐਲ.ਓ ਨੂੰ ਹਦਾਇਤ ਕੀਤੀ ਕਿ ਉਹ ਘਰ-ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।ਜਿਲ੍ਹਾ ਚੋਣ ਅਫ਼ਸਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁੱਕਤ ਸਮੂਹ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਹਲਕੇ ‘ਚ 24 ਅਗਸਤ ਸ਼ਨੀਵਾਰ ਅਤੇ 25 ਅਗਸਤ 2024 ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਘਰ-ਘਰ ਜਾ ਕੇ ਵੋਟਾਂ ਬਣਾਉਣ।ਉਨਾਂ ਕਿਹਾ ਕਿ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ।ਇਸ ਮੰਤਵ ਲਈ ਮਿਤੀ 21.10.2023 ਨੂੰ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰ ਯੋਗ ਸਮਝੇ ਜਾਣਗੇ।
ਉਨਾਂ ਦੱਸਿਆ ਕਿ ਸਪੈਸ਼ਲ ਕੈਂਪ ਵਾਲੇ ਦਿਨ ਅਤੇ ਉਸ ਤੋਂ ਬਾਅਦ ਹਰ ਦਿਨ (ਰੋਜ਼ਾਨਾ ਪੱਧਰ ‘ਤੇ) ਹਰ ਇੱਕ ਪਟਵਾਰੀ ਆਪਣੇ ਅਧੀਨ ਰੈਵੀਨਿਊ ਖੇਤਰ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਪੋਲਿੰਗ ਸਟੇਸ਼ਨਾਂ ਦੇ ਹਰ ਇੱਕ ਬੂਥ ਲੈਵਲ ਅਫ਼ਸਰ ਨਾਲ ਰੋਜਜ਼ਾਨਾ ਰਾਬਤਾ ਕਰੇਗਾ ਅਤੇ ਬੂਥ ਲੈਵਲ ਅਫ਼ਸਰ ਪਾਸ ਜਾ ਕੇ ਪ੍ਰਾਪਤ ਹੋਏ ਫਾਰਮ ਕੁਲੈਕਟ ਕਰੇਗਾ ਅਤੇ ਆਪਣਾ ਪਿੰਡ-ਵਾਈਜ਼ ਰਜਿਸਟਰ ਮੇਨਟੇਨ ਕਰੇਗਾ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …