Wednesday, August 26, 2026

ਪੰਜਾਬ ਏਡਿਡ ਸਕੂਲ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਦੀ ਨਵੀਂ ਐਡਹਾਕ ਕਮੇਟੀ ਚੁਣੀ

ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਐਨ.ਐਨ ਸੈਣੀ ਦੀ ਅਗਵਾਈ ਵਿੱਚ ਕੀਤੀ ਗਈ।ਇਸ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਐਨ.ਐਨ ਸੈਣੀ ਵਲੋਂ ਮੌਜ਼ੂਦਾ ਜਥੇਬੰਦੀ ਨੂੰ ਭੰਗ ਕਰਕੇ ਐਡਹਾਕ ਕਮੇਟੀ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ।ਪੰਜਾਬ ਦੇ ਵੱਖ-ਵੱਖ ਜਿਲਿਆਂ ਤੋਂ ਆਏ ਜਿਲ੍ਹਾ ਪ੍ਰਧਾਨ, ਜਿਲ੍ਹਾ ਸਕੱਤਰਾਂ ਅਤੇ ਸੂਬਾ ਕਮੇਟੀ ਮੈਂਬਰਾਂ ਵਲੋਂ 11 ਮੈਂਬਰੀ ਐਡਹਾਕ ਕਮੇਟੀ ਦਾ ਗਠਨ ਕੀਤਾ ਗਿਆ।ਸਰਬਸੰਮਤੀ ਨਾਲ ਗੁਰਮੀਤ ਸਿੰਘ ਮਦਨੀਪੁਰ ਲੁਧਿਆਣਾ ਨੂੰ ਕਮੇਟੀ ਦਾ ਕਨਵੀਨਰ, ਸ਼ਰਨਜੀਤ ਸਿੰਘ ਕੁਰਾਲੀ ਨੂੰ ਜਨਰਲ ਸਕੱਤਰ, ਹਰਦੀਪ ਸਿੰਘ ਢੀਂਡਸਾ ਨੂੰ ਪ੍ਰੈਸ ਸਕੱਤਰ, ਅਸ਼ੋਕ ਵਡੇਰਾ ਨੂੰ ਖ਼ਜ਼ਾਨਚੀ ਤੇ ਐਬਟ ਮਸੀਹ ਜਲੰਧਰ ਨੂੰ ਉਪ ਕਨਵੀਨਰ ਚੁਣਿਆ ਗਿਆ, ਜਦਕਿ ਐਨ.ਐਨ ਸੈਣੀ ਅਤੇ ਗੁਰਚਰਨ ਸਿੰਘ ਚਾਹਲ ਨੂੰ ਐਡਹਾਕ ਕਮੇਟੀ ਦਾ ਸਰਪ੍ਰਸਤ, ਰਮੇਸ਼ ਦਸੂਹਾ, ਡਾਕਟਰ ਗੁਰਮੀਤ ਸਿੰਘ ਨਵਾਂਸ਼ਹਿਰ ਅਤੇ ਦਿਲਜੀਤ ਸਿੰਘ ਖਰੜ ਨੂੰ ਜਥੇਬੰਦੀ ਦਾ ਸਲਾਹਕਾਰ ਨਿਯੁੱਕਤ ਕੀਤਾ ਗਿਆ ਹੈ।ਇਸ ਤੋਂ ਇਲਾਵਾ ਰਣਜੀਤ ਸਿੰਘ ਅਨੰਦਪੁਰ ਸਾਹਿਬ, ਜਗਮੋਹਣ ਸ਼ਰਮਾ ਪਟਿਆਲਾ, ਪਰਮਜੀਤ ਸਿੰਘ ਗੁਰਦਾਸਪੁਰ, ਚਰਨਜੀਤ ਬਰਨਾਲਾ, ਰਵਿੰਦਰਜੀਤ ਪੁਰੀ ਮਲੇਰਕੋਟਲਾ ਤੇ ਸੁਖਇੰਦਰ ਸਿੰਘ ਹੁਸ਼ਿਆਰਪੁਰ ਨੂੰ ਸੂਬਾ ਕਮੇਟੀ ਦਾ ਮੈਂਬਰ ਚੁਣਿਆ ਗਿਆ ਹੈ।ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਸੈਣੀ ਅਤੇ ਸੂਬਾ ਸਰਪ੍ਰਸਤ ਗੁਰਚਰਨ ਸਿੰਘ ਚਾਹਲ ਨੇ ਜਥੇਬੰਦੀ ਦੀਆਂ ਪ੍ਰਾਪਤੀਆਂ ਦੱਸੀਆਂ ਅਤੇ ਨਵੀਂ ਜਥੇਬੰਦੀ ਨੂੰ ਨਵੀਂ ਜਿੰਮੇਵਾਰੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।
ਇਸ ਮੌਕੇ ਰਜਿੰਦਰ ਸ਼ਰਮਾ ਨਵਾਂ ਸ਼ਹਿਰ, ਯਾਦਵਿੰਦਰ ਕੁਰਾਲੀ, ਕੁਲਵਰਨ ਸਿੰਘ, ਜਗਜੀਤ ਸਿੰਘ ਅੰਮ੍ਰਿਤਸਰ, ਕ੍ਰਿਸ਼ਨ ਕੁਮਾਰ ਫ਼ਰੀਦਕੋਟ, ਰਜਿੰਦਰ ਕਪੂਰਥਲਾ, ਸਰਬਜੀਤ ਸਿੰਘ ਹੁਸ਼ਿਆਰਪੁਰ, ਪਰਵੀਨ ਮੋਗਾ, ਦਲਜੀਤ ਸਿੰਘ ਬੋਲਾ, ਅਸ਼ਵਨੀ ਕੁਮਾਰ ਨਾਭਾ, ਸੁਰਿੰਦਰ ਆਨੰਦਪੁਰ, ਰਣਵੀਰ ਸਿੰਘ ਨੰਗਲ, ਲਖਵੀਰ ਸਿੰਘ ਧੂਰੀ, ਸਰਬਜੀਤ ਸਿੰਘ ਤੇ ਨਰਿੰਦਰ ਸਿੰਘ ਤਰਨਤਾਰਨ ਅਤੇ ਹੋਰ ਅਧਿਆਪਕ ਸਾਥੀ ਹਾਜ਼ਰ ਸਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …