Wednesday, January 15, 2025

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਸੰਗਰੂਰ, 24 ਅਗਸਤ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਸਵੇਰ ਦੀ ਪ੍ਰਾਰਥਨਾ ਸਭਾ ਮੌਕੇ ਬੱਚਿਆਂ ਵਲੋਂ ਭਗਵਾਨ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਤ ਆਕਰਸ਼ਕ ਚਾਰਟ ਅਤੇ ਆਰਟੀਕਲ ਪੇਸ਼ ਕੀਤੇ ਗਏ।ਜੂਨੀਅਰ ਵਿੰਗ ਦੇ ਬੱਚੇ ਭਗਵਾਨ ਕ੍ਰਿਸ਼ਨ, ਰਾਧਾ ਰਾਣੀ ਅਤੇ ਗੋਪੀਆਂ ਦੇ ਰੂਪ ਵਿੱਚ ਸੱਜੇ ਹੋਏ ਬਹੁਤ ਹੀ ਸੁੰਦਰ ਲੱਗ ਰਹੇ ਸਨ।ਨੰਨੇ-ਮੁੰਨੇ ਬੱਚਿਆਂ ਵਲੋਂ ਸ਼੍ਰੀ ਕ੍ਰਿਸ਼ਨ ਜੀ, ਸ਼੍ਰੀ ਰਾਧਾ ਜੀ ਅਤੇ ਗੋਪੀਆਂ ਦੇ ਪਹਿਰਾਵੇ ਵਿੱਚ ਮਨਮੋਹਕ ਡਾਂਸ ਪੇਸ਼ ਕੀਤਾ।ਵਿਦਿਆਰਥਣਾਂ ਨੇ ਕ੍ਰਿਸ਼ਨ ਲੀਲਾ ਦਾ ਬਹੁਤ ਹੀ ਸੁੰਦਰ ਅਤੇ ਮਨਮੋਹਕ ਮੰਚਨ ਕੀਤਾ, ਸਾਰਾ ਸਟਾਫ ਅਤੇ ਵਿਦਿਆਰਥੀ ਕ੍ਰਿਸ਼ਨ ਲੀਲਾ ਦੀ ਮਸਤੀ ਵਿੱਚ ਰੰਗੇ ਗਏ।
ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਮਹਾਭਾਰਤ ਦੇ ਯੁੱਧ ਸਮੇਂ ਜਦੋਂ ਅਰਜੁਨ ਨੇ ਸ਼ਸਤਰ ਰੱਖ ਦਿੱਤੇ ਸੀ ਤਾਂ ਸ਼੍ਰੀ ਕ੍ਰਿਸ਼ਨ ਨੇ ਅਰਜੁਨ ਨੂੰ ‘ਗੀਤਾ ਦਾ ਉਪਦੇਸ਼’ ਸੁਣਾਇਆ ਸੀ ਜੋ ਕਿ ਅੱਜ ਵੀ ਹਰ ਮਨੁੱਖ ਲਈ ਪ੍ਰੇਰਨਾਦਾਇਕ ਹੈ।ਮੈਨੇਜਮੈਂਟ ਮੈਂਬਰਾਂ ਨੇ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ‘ਤੇ ਚਾਨਣਾ ਪਾਇਆ।ਉਹਨਾ ਸਮੂਹ ਸਟਾਫ ਅਤੇ ਵਿਦਿਆਰਥੀਆ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ।
ਇਸ ਮੌਕੇ ਮੈਨੇਜਮੈਂਟ ਮੈਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਪ੍ਰਿੰਸੀਪਲ ਡਾ. ਵਿਕਾਸ ਸੂਦ ਅਤੇ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।

Check Also

ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …