ਸੰਗਰੂਰ, 24 ਅਗਸਤ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਗੋਵਾਲ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਜਨਮ ਅਸ਼ਟਮੀ ਦਾ ਤਿਉਹਾਰ
ਸ਼ਰਧਾ ਸਹਿਤ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿੱਚ ਬੱਚਿਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਪੋਸ਼ਾਕ ਪਾ ਕੇ ਰਾਧਾ-ਕ੍ਰਿਸ਼ਨ ਦਾ ਨ੍ਰਿਤ ਪੇਸ਼ ਕੀਤਾ।ਵਿਦਿਆਰਥੀਆਂ ਨੇ ਧਾਰਮਿਕ ਗੀਤ, ਕਵਿਤਾਵਾਂ ਪੇਸ਼ ਕੀਤੀਆਂ।ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਜਸਵਿੰਦਰ ਕੌਰ ਵਲੋਂ ਬੱਚਿਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ।ਮੈਨੇਜਮੈਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਸਾਰਿਆਂ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਮੁਬਾਰਕਾਂ ਦਿੱਤੀਆ ਗਈਆਂ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media