Tuesday, December 3, 2024

ਅਕੈਡਮਿਕ ਵਰਲਡ ਸਕੂਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਸੰਗਰੂਰ, 24 ਅਗਸਤ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਜਨਮ ਅਸ਼਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਆਰਤੀ ਕੀਤੀ ਗਈ ਅਤੇ ਭਜਨ ਗਾਏ ਗਏ।ਸਾਰੇ ਬੱਚਿਆਂ ਅਤੇ ਸਟਾਫ਼ ਨੂੰ ਪ੍ਰਸ਼ਾਦ ਵੰਡਿਆ ਗਿਆ।ਬੱਚਿਆਂ ਅਤੇ ਅਧਿਆਪਕਾਂ ਦੁਆਰਾ ਭਜਨ ਕੀਰਤਨ ਗਾਇਨ ਕੀਤਾ ਗਿਆ।ਅਧਿਆਪਕਾਂ ਦੁਆਰਾ ਬੱਚਿਆਂ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ ਗਈ।ਬੱਚਿਆਂ ਦੁਆਰਾ ਡਾਂਸ ਅਤੇ ਭਜਨ ਸੰਗੀਤ ਪੇਸ਼ ਕੀਤੇ ਗਏ।ਸਕੂਲ ਦੇ ਪ੍ਰਿੰਸੀਪਲ ਸ਼਼੍ਰੀਮਤੀ ਸੁਜਾਤਾ ਠਾਕੁਰ ਨੇ ਕਿਹਾ ਕਿ ਇਹ ਤਿਉਹਾਰ ਮਨੁੱਖਤਾ ਅਤੇ ਆਪਸੀ ਪਿਆਰ ਦਾ ਪ੍ਰਤੀਕ ਹੈ।ਸਕੂਲ ਕਮੇਟੀ ਚੇਅਰਮੈਨ ਸੰਜੇ ਸਿੰਗਲਾ ਨੇ ਕਿਹਾ ਕਿ ਤਿਉਹਾਰ ਸਭ ਦੇ ਸਾਂਝੇ ਹੁੰਦੇ ਹਨ ਅਤੇ ਸਭ ਨੂੰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ।ਇਸ ਸਮੇਂ ਸਕੂਲ ਅਧਿਆਪਕ ਰਾਜਿੰਦਰ, ਪੂਜਾ, ਰਾਜਵਿੰਦਰ ਚਰਨਜੀਤ, ਕਮਲਜੀਤ, ਉਸ਼ਾ, ਹਰਪ੍ਰੀਤ, ਮਨਦੀਪ, ਜਸਪ੍ਰੀਤ ਮਨਪ੍ਰੀਤ, ਲਵ, ਗੁਰਵਿੰਦਰ, ਮਮਤਾ, ਅਲਕਾ, ਨੇਵੀ, ਰਾਜਨਦੀਪ, ਗੁਰਪ੍ਰੀਤ ਆਦਿ ਹਾਜ਼ਰ ਸਨ।

Check Also

ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ

ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …