ਅੰਮ੍ਰਿਤਸਰ, 25 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ‘ਸਟੈਟਿਸਟੀਕਲ ਐਪਲੀਕੇਸ਼ਨਜ਼’ ਵਿਸ਼ੇ ’ਤੇ ਅਧਾਰਿਤ ‘ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਖਾਲਸਾ ਕਾਲਜ ਦੇ ਗਣਿਤ ਵਿਭਾਗ ਤੋਂ ਸਾਬਕਾ ਐਚ.ਓ.ਡੀ ਅਤੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਦੇ ਸਾਬਕਾ ਡਾਇਰੈਕਟਰ ਪ੍ਰੋਫੈਸਰ ਅਮਰੀਕ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋ: ਅਮਰੀਕ ਸਿੰਘ ਨੇ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਖੋਜ਼ ’ਚ ਅੰਕੜਾ ਕਾਰਜ਼ਾਂ ਨੂੰ ਸਿੱਖਣ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਨੇ ਆਮ ਪ੍ਰੋਬਬਿਲਟੀ ਵਰਕ, ਮਿਆਰੀ ਗਲਤੀ ਅਤੇ ਜੈਡ-ਸਕੋਰ ਦੇ ਅਨੁਮਾਨ ਬਾਰੇ ਚਰਚਾ ਕੀਤੀ।
ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਵਿਸ਼ੇਸ਼ ਮਹਿਮਾਨ ਵਜੋਂ ਖਾਲਸਾ ਕਾਲਜ ਦੀ ਐਸੋਸੀਏਟ ਪ੍ਰੋਫੈਸਰ ਅਤੇ ਗਣਿਤ ਵਿਭਾਗ ਮੁੱਖੀ ਡਾ. ਰਜਿੰਦਰ ਪਾਲ ਕੌਰ ਨੇ ਸ਼ਿਰਕਤ ਕਰਦਿਆਂ ਅੰਕੜਿਆਂ, ਨਮੂਨੇ, ਮਾਪਦੰਡਾਂ ਅਤੇ ਟੈਸਟ ਧਾਰਨਾਵਾਂ ’ਤੇ ਧਿਆਨ ਕੇਂਦਰਿਤ ਕਰਦਿਆਂ ਵਿਸ਼ੇ ਨਾਲ ਸਬੰਧਿਤ ਮਹੱਤਵਪੂਰਨ ਸੈਸ਼ਨ ’ਚ ਆਪਣਾ ਕੁੰਜ਼ੀਵਤ ਭਾਸ਼ਣ ਦਿੱਤਾ।ਇਸ ਤੋਂ ਇਲਾਵਾ ਐਸ.ਕੇ.ਐਸ.ਐਸ ਕਾਲਜ ਆਫ਼ ਨਰਸਿੰਗ ਸਰਾਭਾ ਤੋਂ ਪ੍ਰੋਫ਼ੈਸਰ ਸ੍ਰੀਮਤੀ ਸ਼ਿਵਾਨੀ ਕਾਲੜਾ ਦੁਆਰਾ ਸਬੰਧ ਅਤੇ ਰਿਗਰੈਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਪ੍ਰੋਗਰਾਮ ਕਾਲਜ ਫੈਕਲਟੀ ਅਤੇ ਐਮ.ਐਸ.ਸੀ ਨਰਸਿੰਗ ਦੇ ਵਿਦਿਆਰਥੀਆਂ ਲਈ ਬਹੁਤ ਹੀ ਲਾਹੇਵੰਦ ਰਿਹਾ।ਕਾਲਜ ਦੀ ਨਰਸਿੰਗ ਟਿਊਟਰ ਸ੍ਰੀਮਤੀ ਵੰਦਨਾ ਨੇ ਪ੍ਰੋਗਰਾਮ ਦੇ ਸਫਲ ਸੰਚਾਲਨ ਅਤੇ ਹਿੱਸਾ ਲੈਣ ਵਾਲੇ ਭਾਗੀਦਾਰਾਂ ਦਾ ਧੰਨਵਾਦ ਕੀਤਾ।ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਅਧੀਨ ਨਰਸਿੰਗ ਕਾਲਜ ਤੋਂ ਪ੍ਰਿੰਸੀਪਲ ਸ੍ਰੀਮਤੀ ਯਸ਼ਪ੍ਰੀਤ ਕੌਰ, ਵਾਇਸ ਪ੍ਰਿੰਸੀਪਲ ਡਾ. ਨੀਲਮ ਹੰਸ ਤੋਂ ਇਲਾਵਾ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Check Also
ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ
ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …