Wednesday, September 18, 2024

ਕਟਾਰੂਚੱਕ ਨੇ ਪਿੰਡ ਭਨਵਾਲ ‘ਚ 70 ਲੱਖ ਲਾਗਤ ਵਾਲੀ ਵਾਟਰ ਸਪਲਾਈ ਦਾ ਰੱਖਿਆ ਨੀਹ ਪੱਥਰ

ਪਠਾਨਕੋਟ, 26 ਅਗਸਤ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਭਨਵਾਲ ਵਿਖੇ ਵਾਟਰ ਸਪਲਾਈ ਦਾ ਨੀਹ ਪੱਥਰ ਰੱਖਿਆ।ਇਸ ਸਮੇਂ ਭਾਣੂ ਪ੍ਰਤਾਪ, ਸਾਹਿਬ ਸਿੰਘ ਸਾਬਾ, ਬਲਾਕ ਪ੍ਰਧਾਨ ਰਜਿੰਦਰ ਸਿੰਘ ਭਿੱਲਾ, ਬਲਾਕ ਪ੍ਰਧਾਨ ਸੰਦੀਪ ਕੁਮਾਰ, ਮਹੇਸ਼ ਕੁਮਾਰ ਐਕਸੀਅਨ ਵਾਟਰ ਸਪਲਾਈ, ਬਲਜੀਤ ਕੌਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸੁਜਾਨਪੁਰ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਜਲਦੀ ਪੂਰੇ ਪੰਜਾਬ ਅੰਦਰ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਆਰੰਭ ਕੀਤੀ ਜਾ ਰਹੀ ਹੈ, ਤਾਂ ਜੋ ਕੋਈ ਵੀ ਲਾਭਪਾਤਰੀ ਕਾਰਡ ਬਣਾਉਣ ਤੋਂ ਵਾਂਝਿਆ ਨਾ ਰਹਿ ਸਕੇ।
ਪਿੰਡ ਭਨਵਾਲ ਅੰਦਰ ਵਾਟਰ ਸਪਲਾਈ ਦਾ ਨੀਹ ਪੱਥਰ ਰੱਖਣ ਮਗਰੋਂ ਕਟਾਰੂਚੱਕ ਨੇ ਕਿਹਾ ਕਿ ਪਿੰਡ ਭਨਵਾਲ ਦੇ ਲੋਕਾਂ ਲਈ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਦਾ ਲਾਭ ਘੱਟ ਤੋਂ ਘੱਟ 500 ਪਰਿਵਾਰਾਂ ਨੂੰ ਹੋਵੇਗਾ।ਇਹ ਕਾਰਜ਼ ਕਰੀਬ 6 ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੇ ਆਦੇਸ਼ਾਂ ਅਨੁਸਾਰ ਹਰ ਪਿੰਡ ਦੀ ਪੰਚਾਇਤ ਵਿੱਚ ਬਿਨ੍ਹਾਂ ਕਿਸੇ ਪੱਖਪਾਤ ਤੋਂ ਅਤੇ ਭੇਦਭਾਵ ਤੋਂ ਲੋਕਾਂ ਦੇ ਲਈ ਨਿਰੰਤਰ ਵਿਕਾਸ ਕਾਰਜ਼ ਕੀਤੇ ਜਾ ਰਹੇ ਹਨ।ਉਨ੍ਹਾਂ ਵਲੋਂ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਦਾ ਅੱਜ ਦੋਰਾ ਕੀਤਾ ਗਿਆ ਹੈ।ਜਿਸ ਵਿੱਚ ਸਭ ਤੋਂ ਪਹਿਲਾ ਪਿੰਡ ਮੈਰਾ ਕਲੋਨੀ ਵਿਖੇ ਪੂਰੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ।ਪਿੰਡ ਵਿੱਚ ਲਾਇਬ੍ਰੇਰੀ ਬਣਾਉਣ ਦੇ ਲਈ 5 ਲੱਖ ਰੁਪਏ ਦੀ ਰਾਸੀ ਦੇਣ ਦਾ ਐਲਾਨ ਕੀਤਾ ਗਿਆ।
ਉਹ ਪਿੰਡ ਝੰਡਪੁਰ ਵਿਖੇ ਪਹੁੰਚੇ ਅਤੇ ਪਿੰਡ ਵਿੱਚ ਜੰਝਘਰ ਬਣਾਉਣ ਦਾ ਐਲਾਨ ਕਰਕੇ ਜਲਦੀ ਹੀ ਪਿੰਡ ਦੇ ਅੰਦਰ ਇੱਕ ਵਧੀਆ ਪਾਰਕ ਦਾ ਨਿਰਮਾਣ ਵੀ ਕੀਤਾ ਜਾਵੇਗਾ।ਉਨਾਂ ਕਿਹਾ ਕਿ ਪਿੰਡ ਵਿੱਚ ਪਹਿਲਾ ਤੋਂ ਕੀਤੇ ਪਾਣੀ ਦੇ ਬੋਰ ਦੀ ਜਾਂਚ ਕੀਤੀ ਜਾਵੇਗੀ ਅਤੇ ਪਿੰਡ ਕਲੇਸਰ ਦੀ ਵਾਟਰ ਸਪਲਾਈ ਤੋਂ ਪਾਈਪ ਲਾਈਨ ਪਾ ਕੇ ਪਿੰਡ ਵਾਸੀਆਂ ਨੂੰ ਪੀਣ ਦਾ ਪਾਣੀ ਮੁਹੱਈਆਂ ਕਰਵਾਇਆ ਜਾਵੈ।ਪਿੰਡ ਪੰਜੋੜ ਅੰਦਰ ਕੀਤੇ ਜਾ ਰਹੇ ਮੁੱਖ ਗਲੀ ਦੇ ਨਿਰਮਾਣ ਦਾ ਨਿਰੀਖਣ ਦੌਰਾਨ ਸਬੰਧਤ ਵਿਭਾਗ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜ਼ ਵਿੱਚ ਕਵਾਲਿਟੀ ਦਾ ਪੂਰਾ ਧਿਆਨ ਰੱਖਿਆ ਜਾਵੈ।ਉਨਾਂ ਪਿੰਡ ਕਲੈਸਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਪਿੰਡ ਫਿਰੋਜਪੁਰ ਕਲ੍ਹਾਂ ਵਿੱਚ ਛੱਪੜ ਦੀ ਸਫਾਈ ਅਤੇ ਨਿਕਾਸੀ ਪਾਣੀ ਦੀ ਸਮੱਸਿਆ ਦਾ ਜਾਇਜਾ ਲਿਆ।

Check Also

ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …