ਅੰਮ੍ਰਿਤਸਰ, 27 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 4 ਸਤੰਬਰ 2024 ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 19 ਅਕਤੂਬਰ 2024 ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਹੇਠ ਅੰਮ੍ਰਿਤਸਰ ਸ਼ਹਿਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਪ੍ਰਤੀਨਿਧਾਂ ਨਾਲ ਇਕੱਤਰਤਾ ਕਰਕੇ ਗੁਰਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।ਸਭਾ-ਸੁਸਾਇਟੀਆਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਸੁਝਾਅ ਦਿੱਤੇ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਪੁਰਬ ਮੌਕੇ ਨਗਰ ਕੀਰਤਨ, ਰਾਗ ਅਤੇ ਪੜਤਾਲ ਗਾਇਨ ਸਮਾਗਮ ਆਯੋਜਿਤ ਕੀਤੇ ਜਾਣਗੇ।ਰਵਾਇਤ ਅਨੁਸਾਰ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਣਗੇ।ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 15 ਸਤੰਬਰ ਤੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮਾਂ ਦੀ ਲੜੀ ਗੁਰਪੁਰਬ ਤੱਕ ਨਿਰੰਤਰ ਜਾਰੀ ਰਹੇਗੀ।ਪ੍ਰਮੁੱਖ ਸ਼ਖ਼ਸੀਅਤਾਂ ਨੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਪੁਰਬ ਮੌਕੇ ਸਾਰੇ ਸ਼ਹਿਰ ਨੂੰ ਰੁਸ਼ਨਾਉਣ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇ।
ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਜਗਤਾਰ ਸਿੰਘ ਸ਼ਹੂਰਾ, ਗਿਆਨੀ ਕਿਸ਼ਨ ਸਿੰਘ ਸੰਤਨ ਕੀ ਕੁਟੀਆ, ਜਸਬੀਰ ਸਿੰਘ ਬੈਂਕ ਵਾਲੇ, ਸੁਖਦੇਵ ਸਿੰਘ ਵੇਰਕਾ, ਲਖਬੀਰ ਸਿੰਘ, ਜਗਦੇਵ ਸਿੰਘ ਵਡਾਲਾ, ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਅਮਰਜੀਤ ਸਿੰਘ, ਗੁਰਦੀਪ ਸਿੰਘ ਸਲੂਜਾ, ਬਲਵਿੰਦਰ ਸਿੰਘ ਰਾਜੋਕੇ, ਭਾਈ ਗੁਰਪਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਆਦਿ ਮੌਜ਼ੂਦ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …