Tuesday, September 22, 2026

ਪੈਰਾਮਾਊਂਟ ਸਕੂਲ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਸੰਗਰੂਰ, 27 ਅਗਸਤ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਸ਼੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ।ਛੋਟੇ ਬੱਚੇ ਸ਼੍ਰੀ ਕ੍ਰਿਸ਼ਨ, ਰਾਧਾ ਅਤੇ ਸੁਦਾਮਾ ਜੀ ਦੇ ਪਹਿਰਾਵੇ ਪਹਿਨ ਕੇ ਆਏ।ਪ੍ਰੋਗਰਾਮ ਦੀ ਸ਼ੁਰੂਆਤ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਨੂੰ ਝੂਲਾ ਝੁਲਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ।ਬੱਚਿਆਂ ਵਲੋਂ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ‘ਤੇ ਅਧਾਰਿਤ ਨਾਟਕ ਅਤੇ ਡਾਂਸ ਦੀ ਪੇਸ਼ਕਾਰੀ ਕੀਤੀ ਗਈ।ਬੱਚਿਆਂ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਦੀ ਅਹਿਮੀਅਤ ਬਾਰੇ ਕਾਰਨ ਬਾਰੇ ਜਾਣੂ ਕਰਵਾਇਆ ਗਿਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੀਰ ਸਿੰਘ ਚੀਮਾ ਅਤੇ ਮੈਡਮ ਕਿਰਨਪਾਲ ਕੌਰ ਨੇ ਬੱਚਿਆਂ ਨੂੰ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ।ਇਸ ਮੌਕੇ ਵਾਇਸ ਪ੍ਰਿੰਸੀਪਲ ਅੰਕਿਤ ਕਾਲੜਾ, ਪੁਸ਼ਪਿੰਦਰ ਕੌਰ, ਨੈਬ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਕੌਰ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਰਿਹਾ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …