ਸੰਗਰੂਰ, 27 ਅਗਸਤ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ।ਬੱਚੇ ਸ਼੍ਰੀ ਰਾਧਾ-ਕ੍ਰਿਸ਼ਨ ਦਾ ਮਨਮੋਹਕ ਰੂਪ ਧਾਰ ਕੇ ਆਏ।ਉਨਾਂ ਨੇ ਵੱਖ-ਵੱਖ ਪੁਸ਼ਾਕਾਂ ਪਾ ਕੇ ਸ਼੍ਰੀ ਕ੍ਰਿਸ਼ਨ ਜੀ ਸਬੰਧੀ ਧਾਰਮਿਕ ਗੀਤਾਂ ਉਪਰ ਡਾਂਸ ਕੀਤਾ ਤੇ ਮਟਕੀ ਭੰਨੀ।ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ ਕੌਰ ਨੇ ਇਸ ਤਿਉਹਾਰ ਬਾਰੇ ਚਾਨਣਾ ਪਾਇਆ ਅਤੇ ਵਧਾਈ ਦਿੱਤੀ।ਇਸ ਸਮੇਂ ਪ੍ਰਿੰਸੀਪਲ ਸੰਜੇ ਕੁਮਾਰ ਅਤੇ ਸਮੂਹ ਸਟਾਫ਼ ਵਲੋਂ ਬੱਚਿਆਂ ਨੂੰ ਮੱਖਣ ਮਿਸ਼ਰੀ ਦਾ ਪ੍ਰਸ਼ਾਦ ਵੰਡਿਆ ਗਿਆ।
Check Also
ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ
ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …