ਅੰਮ੍ਰਿਤਸਰ, 27 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਆਪਣੇ ਮਾਣਮੱਤੇ ਨਿਸ਼ਾਨੇਬਾਜ਼ਾਂ ਅਸ਼ਵਰਿਆ ਪ੍ਰਤਾਪ ਸਿੰਘ ਤੋਮਰ ਅਤੇ ਸਿਫਤ ਕੌਰ ਸਮਰਾ, ਜਿਨ੍ਹਾਂ ਨੇ ਨਿਸ਼ਾਨੇਬਾਜ਼ੀ ਲਈ ਪੈਰਿਸ ਓਲੰਪਿਕ 2024 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨੁਮਾਇੰਦਗੀ ਕੀਤੀ ਸੀ, ਦਾ ਵਾਪਸ ਪੁੱਜਣ `ਤੇੇ ਨਿੱਘਾ ਸਵਗਾਤ ਕੀਤਾ ਗਿਆ।ਸਰੀਰਕ ਸਿੱਖਿਆ ਵਿਭਾਗ ਦੇ ਦੋਵੇਂ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਪੱਧਰ `ਤੇ ਯੂਨੀਵਰਸਿਟੀ ਦਾ ਨਾਂ ਰੌਸ਼ਨ ਕੀਤਾ ਹੈ।
ਨਿਸ਼ਾਨੇਬਾਜ਼ਾਂ ਦਾ ਕੈਂਪਸ ਵਿੱਚ ਪੁੱਜਣ `ਤੇ ਵਾਈਸ ਚਾਂਸਲਰ, ਪ੍ਰੋ (ਡਾ.) ਜਸਪਾਲ ਸਿੰਘ ਸੰਧੂ, ਡੀਨ ਅਕਾਦਮਿਕ ਮਾਮਲੇ, ਪ੍ਰੋ. ਪਲਵਿੰਦਰ ਸਿੰਘ, ਰਜਿਸਟਰਾਰ ਪ੍ਰੋ. (ਡਾ.) ਕੇ.ਐਸ ਕਾਹਲੋਂ, ਡੀਨ ਵਿਦਿਆਰਥੀ ਭਲਾਈ ਪ੍ਰੋ. (ਡਾ.) ਪ੍ਰੀਤ ਮੋਹਿੰਦਰ ਸਿੰਘ ਬੇਦੀ, ਸਰੀਰਿਕ ਸਿਖਿਆ ਵਿਭਾਗ ਦੇ ਮੁਖੀ ਡਾ. ਅਮਨਦੀਪ ਸਿੰਘ, ਇੰਚਾਰਜ਼ ਸਪੋਰਟਸ ਡਾ. ਕੰਵਰਮਨਦੀਪ ਸਿੰਘ, ਐਸੋਸੀਏਟ ਪ੍ਰੋਫੈਸਰ, ਡਾ. ਬਲਜਿੰਦਰ ਸਿੰਘ ਬੱਲ ਅਤੇ ਸ਼ੂਟਿੰਗ ਕੋਚ ਰਾਜਵਿੰਦਰ ਕੌਰ ਨੇ ਅੰਤਰਰਾਸ਼ਟਰੀ ਮੰਚ `ਤੇ ਯੂਨੀਵਰਸਿਟੀ ਦੀ ਨੁਮਾਇੰਦਗੀ ਲਈ ਦੋਵਾਂ ਓਲੰਪੀਅਨਾਂ ਨੂੰ ਦਿਲੋਂ ਵਧਾਈ ਦਿੱਤੀ।
ਅਸ਼ਵਰਿਆ ਪ੍ਰਤਾਪ ਸਿੰਘ ਤੋਮਰ ਅਤੇ ਸਿਫਤ ਕੌਰ ਸਮਰਾ ਨੇ ਪੈਰਿਸ ਓਲੰਪਿਕ 2024 ਵਿੱਚ ਮੁਕਾਬਲਾ ਕਰਦੇ ਹੋਏ ਕਮਾਲ ਦੀ ਪ੍ਰਤਿਭਾ, ਸਮਰਪਣ ਅਤੇ ਖੇਡ ਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ।ਦੋਵਾਂ ਨਿਸ਼ਾਨੇਬਾਜ਼ਾਂ ਨੇ ਓਲੰਪਿਕ ਵਿੱਚ ਨਿਸ਼ਾਨੇਬਾਜ਼ੀ ਵਿੱਚ ਮਿਸਾਲੀ ਹੁਨਰ ਦਿਖਾਇਆ।ਉਨ੍ਹਾਂ ਦੀਆਂ ਪ੍ਰਾਪਤੀਆਂ ਖੇਡਾਂ ਰਾਹੀਂ ਸਰਵਪੱਖੀ ਵਿਕਾਸ ਪ੍ਰਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਚਨਬੱਧਤਾ ਦੇ ਪ੍ਰਮਾਣ ਵਜੋਂ ਹਨ।ਉਨ੍ਹਾਂ ਦੀ ਸਫਲਤਾ ਹੋਰ ਵਿਦਿਆਰਥੀਆਂ ਨੂੰ ਅਕਾਦਮਿਕਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਤੁਲਿਤ ਕਰਦੇ ਹੋਏ ਖੇਡਾਂ ਵਿੱਚ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …