ਅੰਮ੍ਰਿਤਸਰ, 27 ਅਗਸਤ (ਸੁਖਬੀਰ ਸਿੰਘ) – ਰੈਡ ਕਰਾਸ ਦੇ ਭੰਗੂੜੇ ਵਿੱਚ 13 ਜੁਲਾਈ 2024 ਨੂੰ ਆਈ ਬੱਚੀ ਦਾ ਰੈਡ ਕਰਾਸ ਵਲੋਂ ਘਨਸ਼ਾਮ ਥੋਰੀ ਡਿਪਟੀ
ਕਮਿਸ਼ਨਰ-ਕਮ-ਪ੍ਰਧਾਨ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਦੀ ਅਗਵਾਈ ‘ਚ ਗੁਰੂ ਨਾਨਕ ਦੇਵ ਹਸਪਤਾਲ ਵਾਰਡ ਵਿਖੇ ਇਲਾਜ਼ ਕਰਵਾਇਆ ਗਿਆ ਤੇ ਹੁਣ ਬੱਚੀ ਬਿਲਕੁੱਲ ਠੀਕ ਹੈ।ਅੱਜ ਮੈਡਮ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ-ਕਮ-ਆਨਰੇਰੀ ਸਕੱਤਰ ਰੈਡ ਕਰਾਸ ਸੁਸਾਇਟੀ ਅਤੇ ਮੈਂਬਰ ਸ੍ਰੀਮਤੀ ਗੁਰਦਰਸ਼ਨ ਕੋਰ ਬਾਵਾ, ਸ੍ਰੀਮਤੀ ਜਸਬੀਰ ਕੌਰ, ਸ੍ਰੀਮਤੀ ਦਲਬੀਰ ਕੌਰ ਨਾਗਪਾਲ, ਸ੍ਰੀਮਤੀ ਰਾਗਨੀ ਸ਼ਰਮਾ, ਸ੍ਰੀਮਤੀ ਮਨਿੰਦਰ ਕੌਰ, ਅਜੈ ਡੁਡੇਜਾ ਅਤੇ ਸਟਾਫ ਵਲੋਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਇਹ ਬੱਚੀ ਹਮੇਸ਼ਾਂ ਖੁਸ਼ ਰਹੇ ।
ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨਜੀਤ ਕੌਰ ਨੇ ਰੈਡ ਕਰਾਸ ਦੀ ਟੀਮ ਅਤੇ ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨਾਂ ਨੇ ਇਸ ਬੱਚੀ ਦੀ ਪੂਰੀ ਸਾਂਭ ਸੰਭਾਲ ਵਧੀਆ ਢੰਗ ਨਾਲ ਕੀਤੀ ਹੈ।ਸੈਮਸਨ ਮਸੀਹ ਕਾਰਜਕਾਰੀ ਸਕੱਤਰ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੇ ਵੀ ਇਸ ਬੱਚੀ ਨੂੰ ਆਪਣਾ ਆਸ਼ੀਰਵਾਦ ਦਿੱਤਾ।ਉਨਾਂ ਕਿਹਾ ਕਿ ਇਸ ਬੱਚੀ ਦੀ ਦੇਖਭਾਲ ਅਤੇ ਅਡਾਪਸ਼ਨ ਦੀ ਪ੍ਰਕਿਰਿਆ ਹੁਣ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਊਂਡੇਸ਼ਨ ਧਾਮ ਪਿੰਡ ਤਲਵੰਡੀ ਖੁਰਦ ਲੁਧਿਆਣਾ ਵਲੋਂ ਕੀਤੀ ਜਾਣੀ ਹੈ।ਇਸ ਬੱਚੀ ਦੇ ਪੰਘੂੜੇ ਵਿੱਚ ਆਉਣ ਨਾਲ ਬੱਚਿਆਂ ਦੀ ਗਿਣਤੀ 192 ਹੋ ਗਈ ਹੈ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media