Friday, September 13, 2024

ਦੋਹਾ ਕਤਰ ’ਚ ਪੁਲਿਸ ਪਾਸੋਂ ਵਾਪਸ ਲਏ ਪਾਵਨ ਸਰੂਪ ਭਾਰਤ ਲਿਆਵੇ ਕੇਂਦਰ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ‘ਚ ਸਥਾਨਕ ਪੁਲਿਸ ਪਾਸੋਂ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਵਾਪਸ ਲੈਣ ਦਾ ਸਵਾਗਤ ਕਰਦਿਆਂ, ਇਹ ਪਾਵਨ ਸਰੂਪ ਭਾਰਤ ਲਿਆਉਣ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਇੱਕ ਈ-ਮੇਲ ਰਾਹੀਂ ਇਸ ਸਬੰਧੀ ਭੇਜੀ ਗਈ ਜਾਣਕਾਰੀ ਮਗਰੋਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਸੰਜ਼ੀਦਗੀ ਨਾਲ ਕਾਰਵਾਈ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੋਣ ਕਰਕੇ ਬੇਹੱਦ ਸੰਜ਼ੀਦਾ ਹੈ।ਭਾਰਤ ਸਰਕਾਰ ਨੇ ਜਿਥੇ ਇਸ ’ਤੇ ਆਪਣੀ ਜਿੰਮੇਵਾਰੀ ਨਾਲ ਨਿਭਾਈ ਹੈ, ਉਥੇ ਹੀ ਹੁਣ ਇਸ ਉਤੇ ਅਗਲੀ ਕਾਰਵਾਈ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਵੇਂ ਪਾਵਨ ਸਰੂਪ ਭਾਰਤ ਲਿਆ ਕੇ ਸ਼੍ਰੋਮਣੀ ਕਮੇਟੀ ਨੂੰ ਸੌਂਪੇ ਜਾਣੇ ਚਾਹੀਦੇ ਹਨ ਤਾਂ ਜੋ ਇਨ੍ਹਾਂ ਦੀ ਅਦਬ ਸਤਿਕਾਰ ਸਹਿਤ ਸੇਵਾ ਸੰਭਾਲ ਕੀਤੀ ਜਾ ਸਕੇ ਜਾ ਸਕੇ।

Check Also

ਸਵੱਛਤਾ ਅਭਿਆਨ ਅਧੀਨ ਸਕੂਲ ਦੇ ਸੁੰਦਰੀਕਰਨ ਲਈ ਕੀਤਾ ਸਫਾਈ ਦਾ ਕਾਰਜ਼

ਸੰਗਰੂਰ, 13 ਸਤੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਮਲਕਾ ਰਾਣੀ, ਉੱਪ ਜਿਲ੍ਹਾ …