ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮਲੇਰਕੋਟਲਾ ਵਿਖੇ ਜੂਨੀਅਰ ਸਟੇਟ ਗਰਲਜ਼ ਬਾਕਸਿੰਗ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨੇ ਅਤੇ ਕਾਂਸੀ ਦਾ ਤਮਗਾ ਪ੍ਰਾਪਤ ਕਰਦਿਆਂ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਉਕਤ ਬਾਕਸਿੰਗ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਖਿਡਾਰਣ ਪਾਵਨੀ ਸ਼ਰਮਾ ਨੇ 46 ਕਿਲੋਗ੍ਰਾਮ ਭਾਰ ਵਰਗ ’ਚ ਸੋਨਾ, ਆਸਮੀਨ ਕੌਰ ਨੇ 66 ਕਿਲੋਗ੍ਰਾਮ ’ਚ ਸੋਨਾ ਅਤੇ ਸਨੇਹਾ ਨੇ 56 ਕਿਲੋਗ੍ਰਾਮ ’ਚ ਕਾਂਸੀ ਦਾ ਤਗਮਾ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਖਿਡਾਰਣਾਂ ਪਾਵਨੀ ਸ਼ਰਮਾ ਅਤੇ ਆਸਮੀਨ ਕੌਰ ਦੀ ਰਾਸ਼ਟਰੀ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ।ੇ ਪ੍ਰਿੰ: ਨਾਗਪਾਲ ਨੇ ਉਕਤ ਜਿੱਤ ਅਤੇ ਮਿਹਨਤ ਲਈ ਕੋਚ ਬਲਜਿੰਦਰ ਸਿੰਘ, ਡੀ.ਪੀ.ਆਈ ਸ੍ਰੀਮਤੀ ਜੀਵਨ ਜੋਤੀ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
Check Also
ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ
ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …