ਸੰਗਰੂਰ, 28 ਅਗਸਤ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਆਸਟਰੇਲੀਆ ਯੂਨਿਟ ਦੇ ਪ੍ਰਧਾਨ ਹਰਦੀਪ ਸਿੰਘ ਲੋਹਾਖੇੜਾ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਬਲਜੀਤ ਕੌਰ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋ ਗਏ।ਬੀਬੀ ਜੀ ਹਰਦੀਪ ਸਿੰਘ ਕੋਲ ਅਸਟਰੇਲੀਆ ਵਿੱਚ ਹੀ ਰਹਿ ਰਹੇ ਸਨ।ਬੀਬੀ ਬਲਜੀਤ ਕੌਰ ਦੇ ਬੇਵਕਤੀ ਵਿਛੋੜੇ ‘ਤੇ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਹਰਦੀਪ ਸਿੰਘ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਲਈ ਇਹ ਵਕਤ ਬਹੁਤ ਦੁੱਖਦਾਈ ਹੈ। ਇਸ ਸਮੇਂ ਪਾਰਟੀ ਦੇ ਸੀਨੀਅਰ ਆਗੂਆਂ ਅਮਰਜੀਤ ਸਿੰਘ ਗਿੱਲ ਲੌਂਗੋਵਾਲ, ਦਰਸ਼ਨ ਸਿੰਘ ਖਾਲਸਾ, ਸਰਜਾ ਸਿੰਘ ਸਰਪੰਚ, ਆਤਮਾ ਸਿੰਘ ਫੌਜੀ, ਜਥੇਦਾਰ ਅਨੂਪ ਸਿੰਘ ਰੱਤੋਕੇ, ਕੁਲਦੀਪ ਸਿੰਘ ਆਦਿ ਨੇ ਵੀ ਪਰਿਵਾਰ ਨਾਲ ਅਫਸੋਸ ਪ੍ਰਗਟ ਕੀਤਾ ਹੈ।
Check Also
ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ
ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …