ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸ੍ਰੀ ਲਕਸ਼ਮੀ ਨਾਰਾਇਣ ਮੰਦਿਰ ਮੋਹਨ ਨਗਰ ਵਿਖੇ ਬੀਤੇ ਦਿਨੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਓਹਾਰ ਉਤਸ਼ਾਹ ਨਾਲ ਮਨਾਇਆ ਗਿਆ।ਮੰਦਿਰ ਵਿੱਚ ਵਿਸ਼ੇਸ਼ ਤੌਰ ‘ਤੇ ਸਜਾਵਟ ਕੀਤੀ ਗਈ।ਸਵੇਰ ਤੋਂ ਹੀ ਮੰਦਿਰ ਵਿੱਚ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਤਾਂਤਾ ਲੱਗਾ ਰਿਹਾ।ਸ਼ਾਮ ਤੋਂ ਦੇਰ ਰਾਤ ਤੱਕ ਪੰਡਾਲ ਵਿੱਚ ਭਜਨ ਗਾਇਣ ਦਾ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦੌਰਾਨ ਭਜਨ ਗਾਇਣ ਮੰਡਲੀ ਨੇ ਸਟੇਜ਼ ਤੋਂ ਸ੍ਰੀ ਕ੍ਰਿਸ਼ਨ ਭਗਵਾਨ ਬਾਰੇ ਧਾਰਮਿਕ ਗੀਤ ਅਤੇ ਭਜਨ ਗਾ ਕੇ ਸ਼ਰਧਾਲੂਆਂ ਨੂੰ ਮੰਤਰ ਮੁਗਧ ਕੀਤਾ ਅਤੇ ਭਗਵਾਨ ਸ੍ਰੀ ਕ੍ਰਿਸ਼ਨਾ ਅਤੇ ਰਾਧਾ ਜੀ ਬਾਰੇ ਝਾਕੀਆਂ ਵੀ ਪੇਸ਼ ਕੀਤੀਆਂ।ਵੱਡੀ ਗਿਣਤੀ ‘ਚ ਹਾਜ਼ਰ ਸ਼ਰਧਾਲੂਆਂ ਨੇ ਭਜਨ ਗਾਇਣ ਸਮੇਂ ਨੱਚ ਗਾ ਕੇ ਧਾਰਮਿਕ ਪ੍ਰੋਗਰਾਮ ਦਾ ਆਨੰਦ ਮਾਣਿਆ।ਰਾਤ ਦੇ ਠੀਕ 12-00 ਵਜੇ ਮੰਦਰ ਦੇ ਪੰਡਿਤ ਸ੍ਰੀ ਲਛਮਨ ਦਾਸ ਨੇ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਮੌਕੇ ਆਰਤੀ ਕੀਤੀ।ਇਸ ਉਪਰੰਤ ਹਾਜ਼ਰ ਵਿਖੇ ਸੰਗਤਾਂ ਨੂੰ ਪ੍ਰਸ਼ਾਦ ਵਰਤਾਇਆ ਗਿਆ।ਪ੍ਰੋਗਰਾਮ ਵਿੱਚ ਮੰਦਿਰ ਕਮੇਟੀ ਮੈਂਬਰ ਅਤੇ ਕਾਫੀ ਗਿਣਤੀ ‘ਚ ਇਲਾਕਾ ਵਾਸੀ ਮੌਜ਼ੂਦ ਰਹੇ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …