ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਹੁਕਮਾਂ ‘ਤੇ ਅੱਜ ਅਸਟੇਟ ਵਿਭਾਗ ਦੀ ਟੀਮ ਵਲੋਂ ਮਾਲ ਆਫ ਅੰਮ੍ਰਿਤਸਰ ਤੋਂ
ਗੋਲਡਨ ਗੇਟ ਤੱਕ ਨਾਜਾਇਜ਼ ਕਬਜ਼ੇ ਹਟਾਏ ਅਤੇ ਸਮਾਨ ਜ਼ਬਤ ਕੀਤਾ ਗਿਆ।ਅਸਟੇਟ ਅਫ਼ਸਰ ਧਰਮਿੰਦਰ ਜੀਤ ਸਿੰਘ ਨੇ ਦੱਸਿਆ ਕਿ ਇਸੇ ਦੌਰਾਨ ਸਮੁੱਚੇ ਰਤਨ ਸਿੰਘ ਚੌਕ ਵਿੱਚੋਂ ਵੀ ਅੱਜ ਨਾਜਾਇਜ਼ ਕਬਜ਼ੇ ਹਟਾਏ ਗਏ।ਇਸ ਚੌਕ ਵਿੱਚ ਨਾਜਾਇਜ਼ ਤੌਰ ’ਤੇ ਬਣਾਏ ਮਕਾਨਾਂ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਰਤਨ ਸਿੰਘ ਚੌਕ ਦਾ ਕਰੀਬ 50 ਮੀਟਰ ਖੇਤਰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ ਹੈ।ਅਸਟੇਟ ਅਫ਼ਸਰ ਨੇ ਦੱਸਿਆ ਕਿ ਨਾਜਾਇਜ਼ ਕਬਜਿਆਂ ਖਿਲਾਫ਼ ਮੁਹਿੰਮ ਜਾਰੀ ਰਹੇਗੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media