Wednesday, May 7, 2025
Breaking News

ਸ੍ਰੀ ਗੁਰੂ ਤੇਗ ਬਹਾਦਰ ਵੁਮੈਨ ਵਿਦਿਆਰਥਣ ਦਾ ਪ੍ਰੀਖਿਆ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ ਸਮੈਸਟਰ-ਚੌਥਾ ਦੇ ਇਮਤਿਹਾਨਾਂ ਦੇ ਐਲਾਨੇ ਗਏ ਨਤੀਜੇ ’ਚ 400 ’ਚੋਂ 299 ਅੰਕਾਂ ਨਾਲ ਸਬੰਧਿਤ ਵਿਸ਼ੇ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਵਿਦਿਆਰਥਣ ਭਾਵਨਾ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦਿਆਂ ਉਕਤ ਨਤੀਜ਼ਾ ਹਾਸਲ ਕਰਨ ’ਤੇ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਵਿਦਿਆਰਥਣ ਨੇ 75% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਸੂਚੀ ’ਚ ਸਰਵਉੱਚਤਾ ਬਰਕਰਾਰ ਰੱਖਿਆ ਹੈ।ਨਾਨਕ ਸਿੰਘ ਨੇ ਕੌਂਸਲ ਦੁਆਰਾ ਦਿੱਤੇ ਜਾ ਰਹੇ ਸਹਿਯੋਗ ਖ਼ਾਸ ਕਰਕੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦਾ ਧੰਨਵਾਦ ਕੀਤਾ ਅਤੇ ਅਧਿਆਪਕ ਨੂੰ ਵਧਾਈ ਦਿੱਤੀ।

Check Also

ਸਫਾਈ ਮੁਹਿੰਮ ‘ਚ ਲੋਕਾਂ ਦੀ ਭਾਗੀਦਾਰੀ ਜਰੂਰੀ – ਵਿਧਾਇਕ ਡਾ: ਜਸਬੀਰ ਸਿੰਘ ਸੰਧੂ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਹਰ ਖੇਤਰ ਨੂੰ ਸਾਫ …