ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ’ਤੇ ਸਰ ਕਰਨ ਵਾਲੇ 5 ਸਾਲ ਦੇ ਸਿੱਖ ਬੱਚੇ ਕਾਕਾ ਤੇਗਬੀਰ ਸਿੰਘ ਨੂੰ ਵਧਾਈ ਦਿੱਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਕਾਕਾ ਤੇਗਬੀਰ ਸਿੰਘ ਨੇ ਛੋਟੀ ਉਮਰ ਵਿੱਚ ਅਫ਼ਰੀਕਾ ਦੀ ਮਾਊਂਟ ਕਿਲੀਮੰਜਾਰੋ ਚੋਟੀ ’ਤੇ ਪਹੁੰਚ ਵੱਡੀ ਪ੍ਰਾਪਤੀ ਕੀਤੀ ਹੈ।ਇਸ ਨਾਲ ਸਿੱਖ ਕੌਮ ਦਾ ਮਾਣ ਪੂਰੀ ਦੁਨੀਆ ਅੰਦਰ ਵਧਿਆ ਹੈ।ਉਨ੍ਹਾਂ ਕਿਹਾ ਕਾਕਾ ਤੇਗਬੀਰ ਸਿੰਘ ਵੱਲੋਂ ਚੋਟੀ ’ਤੇ ਨਿਸ਼ਾਨ ਸਾਹਿਬ ਝੁਲਾ ਕੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਸਤਿਕਾਰ ਦਿੱਤਾ ਗਿਆ ਹੈ।ਐਡਵੋਕੇਟ ਧਾਮੀ ਨੇ ਕਾਕਾ ਤੇਗਬੀਰ ਸਿੰਘ ਦੇ ਪਰਿਵਾਰ ਅਤੇ ਉਸ ਦੇ ਕੋਚ ਨੂੰ ਵਧਾਈ ਦਿੰਦਿਆਂ ਇਸ ਸਿੱਖ ਬੱਚੇ ਲਈ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਦੀ ਅਰਦਾਸ ਕੀਤੀ।
Check Also
ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …