ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵਨਿਊ ਦੀ ਅਦਾਲਤ ਵੱਲੋਂ ਦੋਸ਼ ਆਇਦ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪੀੜਤਾਂ ਨੂੰ ਇਨਸਾਫ਼ ਦੀ ਆਸ ਬੱਝੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਜਗਦੀਸ਼ ਟਾਈਟਲਰ ਨੇ 1984 ਸਿੱਖ ਕਤਲੇਆਮ ਦੌਰਾਨ ਪੁਲਬੰਗਸ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ’ਤੇ ਹਮਲਾ ਕਰਨ ਵਾਲੀ ਭੀੜ ਦੀ ਅਗਵਾਈ ਕੀਤੀ ਸੀ, ਜਿਸ ਦੌਰਾਨ ਤਿੰਨ ਸਿੱਖਾਂ ਦਾ ਕਤਲ ਹੋਇਆ ਸੀ।ਉਨ੍ਹਾਂ ਕਿਹਾ ਕਿ ਕਰੀਬ 40 ਸਾਲ ਤੋਂ ਪੀੜਤ ਇਨਸਾਫ਼ ਦੀ ਉਡੀਕ ਕਰ ਰਹੇ ਹਨ, ਜਿਨ੍ਹਾਂ ਨੂੰ ਦੋਸ਼ ਦਾਖ਼ਲ ਹੋਣ ਨਾਲ ਆਸ ਬੱਝੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਸਮੇਂ ਪੀੜਤਾਂ ਦੇ ਨਾਲ ਖੜ੍ਹੀ ਹੈ ਅਤੇ ਕੇਸ ਵਿਚ ਹਰ ਤਰ੍ਹਾਂ ਦੀ ਕਾਨੂੰਨੀ ਚਾਰਾਜ਼ੋਈ ਲਈ ਸਹਾਇਤਾ ਕਰ ਰਹੀ ਹੈ।
Check Also
ਸਫਾਈ ਮੁਹਿੰਮ ‘ਚ ਲੋਕਾਂ ਦੀ ਭਾਗੀਦਾਰੀ ਜਰੂਰੀ – ਵਿਧਾਇਕ ਡਾ: ਜਸਬੀਰ ਸਿੰਘ ਸੰਧੂ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਹਰ ਖੇਤਰ ਨੂੰ ਸਾਫ …