ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ
ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਚੌਥਾ ਸਮੈਸਟਰ ਪ੍ਰੀਖਿਆ ਦੇ ਨਤੀਜੇ ’ਚੋਂ ਸ਼ਾਨਦਾਰ ਸਥਾਨ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਗਿਆ ਹੈ।ਕਾਲਜ ਵਿਦਿਆਰਥਣ ਅਮਨਪ੍ਰੀਤ ਕੌਰ ਨੇ ਕੁੱਲ 600 ਅੰਕਾਂ ’ਚੋਂ 446 ਨੰਬਰਾਂ ਨਾਲ ਯੂਨੀਵਰਸਿਟੀ ’ਚੋਂ ਦੂਸਰਾ ਅਤੇ ਕਿ ਜਾਨਵੀ ਨੇ 441 ਨੰਬਰਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ’ਚ ਹੋਰ ਬੁਲੰਦੀਆਂ ਛੂਹਣ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾਜ, ਡਾ. ਪੂਰਨਿਮਾ ਖੰਨਾ, ਡਾ. ਦਿਵਿਯਾ ਸ਼ਰਮਾ, ਪ੍ਰੋ: ਅਨੀਤਾ, ਡਾ. ਸ਼ਿਵਨ ਸਰਪਾਲ, ਪ੍ਰੋ: ਹਰਜੋਤ ਕੌਰ, ਪ੍ਰੋ: ਸੁਗਮ ਆਦਿ ਹਾਜ਼ਰ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media