Monday, August 4, 2025
Breaking News

ਭਾਈ ਗੁਰਬਖਸ਼ ਸਿੰਘ ਦੀ ਅਪੀਲ ‘ਤੇ ਕੰਵਰਬੀਰ ਸਿੰਘ ਤੇ ਸਾਥੀਆਂ ਏ.ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

PPN0701201504

ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) ਜੇਲਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੌਮ ਨੂੰ ਲਾਮਬੰਦ ਕਰਨ ਅਤੇ ਕੇਂਦਰ ਸਰਕਾਰ ਤੱਕ ਅਵਾਜ਼ ਨੂੰ ਪਹੁੰਚਾਣ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਮੰਗ-ਪੱਤਰ ਦੇਣ ਦੀ ਕੀਤੀ ਗਈ ਅਪੀਲ ਨੂੰ ਮੁੱਖ ਰੱਖਦਿਆਂ ਅੱਜ ਸਿੱਖ ਜਥੇਬੰਦੀ ਆਈ.ਐਸ.ਓ ਵੱਲੋਂ ਪੰਜਾਬ ਪ੍ਰਧਾਨ ਤੇ ਜੇਲ੍ਹ ਵਿਭਾਗ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਏ.ਡੀ.ਸੀ. ਬਲਦੇਵ ਸਿੰਘ ਨੂੰ ਮੰਗ ਪੱਤਰ ਸੌਪਿਆ ਗਿਆ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਕੰਵਰਬੀਰ ਸਿੰਘ ਅੰਮ੍ਰਿਤਸਰ ਨੇ ਕਿਹਾ ਕਿ ਡੀ.ਸੀ. ਨੂੰ ਦਿੱਤੇ ਗਏ ਮੰਗ ਪੱਤਰ ਵਿੱਚ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ, ਕਿ ਉਹ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਜਲਦ ਰਿਹਾਈ ਕਰਵਾਉਣ ਕਿਉਂਕਿ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਉਹਨਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਰੱਖਿਆ ਗਿਆ ਹੈ ? ਉਹਨਾਂ ਕਿਹਾ ਕਿ ਹਰ ਵਿਅਕਤੀ ਲਈ ਕਾਨੂੰਨ ਬਰਾਬਰ ਦਾ ਹੋਣਾ ਚਾਹੀਦਾ ਹੈ, ਪਰ ਪਿਛਲੇ ਕਈ ਸਾਲਾਂ ਤੋਂ ਸਿੱਖ ਨੌਜਵਾਨ ਅੱਜ ਵੀ ਦੋਹਰੀ ਨੀਤੀਆਂ ਦੇ ਸ਼ਿਕਾਰ ਬਣ ਰਹੇ ਹਨ। ਜਿਸ ਕਰਕੇ ਉਹਨਾਂ ਦੀ ਅਵਾਜ਼ ਬਣ ਕੇ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਅਖੀਰ ‘ਚ ਕੰਵਰਬੀਰ ਸਿੰਘ ਤੇ ਦਿੱਲੀ ਸਿੱਖ ਕਤਲੇਆਮ ਦੀ ਮੁੱਖ ਗਵਾਹ ਬੀਬੀ ਜਗਦੀਸ਼ ਕੌਰ ਨੇ ਕਿਹਾ ਕਿ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਅੱਜ ਦੇ ਦਿਨ ਸੰਗਤਾਂ ਨੂੰ ਮੰਗ ਪੱਤਰ ਦੇਣ ਦੀ ਅਪੀਲ ਕੀਤੀ ਗਈ ਸੀ।ਅਤੇ ਅੱਜ ਸਮੁੱਚਾ ਸਿੱਖ ਪੰਥ ਬੰਦੀ ਸਿੰਘਾਂ ਦੀ ਰਿਹਾਈ ਲਈ ਇਸ ਸੰਘਰਸ਼ ਦੀ ਹਮਾਇਤ ਵਿੱਚ ਉੱਤਰ ਆਇਆ ਹੈ। ਇਸ ਮੌਕੇ ਗੁਰਮਨਜੀਤ ਸਿੰਘ ਅੰਮ੍ਰਿਤਸਰ, ਪ੍ਰਧਾਨ ਕਸ਼ਮੀਰ ਸਿੰਘ, ਸੀਨੀ. ਅਕਾਲੀ ਆਗੂ ਮੁਖਤਾਰ ਸਿੰਘ, ਕੁਲਜੀਤ ਸਿੰਘ, ਬਿਕਰਮਜੀਤ ਸਿੰਘ, ਜਗਮੋਹਨ ਸਿੰਘ ਸ਼ਾਂਤ, ਮਨਬੀਰ ਸਿੰਘ, ਬਲਵਿੰਦਰ ਸਿੰਘ, ਬਾਬਾ ਗੁਰਚਰਨ ਸਿੰਘ, ਰਣਜੀਤ ਸਿੰਘ, ਹਰਜੋਤ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ ਪੰਛੀ, ਮਨਦੀਪ ਸਿੰਘ, ਸ਼ਮਸੇਰ ਸਿੰਘ, ਰਵਿੰਦਰਬੀਰ ਸਿੰਘ, ਸਿਮਰਦੀਪ ਸਿੰਘ, ਰਜਿੰਦਰ ਸਿੰਘ, ਕੰਵਰਦਲੀਪ ਸਿੰਘ, ਡਾ. ਜਸਪਾਲ ਸਿੰਘ, ਗੁਰਿੰਦਰ ਸਿੰਘ ਸ਼ਾਂਤ ਸਮੇਤ ਅਨੇਕਾਂ ਨੌਜਵਾਨ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply