ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਐਡਵੋਕੇਟ ਮੈਂਬਰ ਜ਼ਿਲ੍ਹਾ ਬਾਰ ਐਸੋਸੀਏਸ਼ ਸੰਗਰੂਰ ਦੇ ਪਰਮਪ੍ਰੀਤ ਸਿੰਘ ਰਤਨ (ਉਰਫ ਬਾਵਾ) ਦੇ ਪਿਤਾ ਅਤੇ ਪੱਤਰਕਾਰ ਪ੍ਰਦੀਪ ਸੱਪਲ ਲੌਂਗੋਵਾਲ ਅਤੇ ਹਰਮੇਸ਼ ਸੱਪਲ ਦੇ ਜੀਜਾ ਅਜੀਤ ਸਿੰਘ ਰਤਨ ਦਾ ਦੇਹਾਂਤ ਹੋ ਗਿਆ ਸੀ।ਇਸ ਸੋਗ ਦੀ ਘੜੀ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼ਹੀਦ ਭਾਈ ਦਿਆਲਾ ਪਬਲਿਕ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਦੁੱਲਟ, ਯੂਥ ਕਾਂਗਰਸ ਦੇ ਜਿਲ੍ਹਾ ਸੰਗਰੂਰ ਪ੍ਰਧਾਨ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ, ਭਾਈ ਬਲਵਿੰਦਰ ਸਿੰਘ ਕੈਂਬੋਵਾਲ, ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਅਤੇ ਮੌਜ਼ੂਦਾ ਕੌਂਸਲਰ ਮੇਲਾ ਸਿੰਘ ਸੂਬੇਦਾਰ, ਬਲਵਿੰਦਰ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਿੱਲ, ਭਾਜਪਾ ਆਗੂ ਵਿਜੇ ਗੋਇਲ, ਕਾਲਾ ਰਾਮ ਮਿੱਤਲ, ਸੰਜੇ ਸੈਨ, ਕਾਮਰੇਡ ਬੀਬੀ ਸ਼ਮਿੰਦਰ ਕੌਰ ਗਿੱਲ, ਅੰਮ੍ਰਿਤਪਾਲ ਸਿੰਘ ਸਿੱਧੂ, ਆਪ ਆਗੂ ਨੀਟੂ ਸ਼ਰਮਾ, ਸੁਰਜੀਤ ਸਿੰਘ ਦੁੱਲਟ ਤੋਂ ਇਲਾਵਾ ਸਮੁੱਚੇ ਲੌਂਗੋਵਾਲ ਦੇ ਪੱਤਰਕਾਰ ਭਾਈਚਾਰੇ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਅਜੀਤ ਸਿੰਘ ਰਤਨ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ 1 ਸਤੰਬਰ 2024 ਨੂੰ ਗੁਰਦੁਆਰਾ ਸਿੰਘ ਸਭਾ ਸੰਗਰੂਰ ਵਿਖੇ ਪਾਏ ਜਾਣਗੇ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …