ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਡੇਅਰੀ ਵਿਭਾਗ ਵਲੋਂ ਆਤਮਾ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਗੋਬਿੰਦਸਰ ਵਿਖੇ ਡੇਅਰੀ ਜਾਗਰੁਕਤਾ ਕੈਂਪ ਲਗਾਇਆ ਗਿਆ।ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਭਾਗ ਪੰਜਾਬ ਹਰਮਿੰਦਰ ਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ, ਸੁਰਿੰਦਰ ਸਿੰਘ ਕੇ.ਵੀ.ਕੇ ਪਠਾਨਕੋਟ, ਸੁਖਪ੍ਰੀਤ ਸਿੰਘ ਡਿਪਟੀ ਡਾਇਰੈਕਟਰ ਆਤਮਾ, ਡਾ. ਸੀਮਾ ਸ਼ਰਮਾ ਕੇ.ਵੀ.ਕੇ ਪਠਾਨਕੋਟ, ਡਾ. ਮਨੂੰ ਤਿਆਗੀ ਕੇ.ਵੀ.ਕੇ ਪਠਾਨਕੋਟ, ਮਨਦੀਪ ਕੌਰ ਮੱਛੀ ਪਾਲਣ ਵਿਭਾਗ, ਗੁਰਪ੍ਰੀਤ ਸਿੰਘ ਭੁਮੀ ਰੱਖਿਆ ਅਫਸਰ ਪਠਾਨਕੋਟ, ਡਾ. ਸੁਮੇਸ਼ ਪਸ਼ੂ ਪਾਲਣ ਵਿਭਾਗ ਪਠਾਨਕੋਟ, ਅਨੁਜ ਸ਼ਰਮਾ ਸੋਸਾਇਟੀ ਆਫ ਡਿਜ਼ੀਟਲ ਇੰਟਰਪ੍ਰਨਿਓੁਰਜ਼ ਯੂਥ, ਪਵਨ ਕੁਮਾਰ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਵਰਕਰ ਵੀ ਮੌਜ਼ੂਦ ਸਨ।
ਕੈਂਪ ਦੋਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਗੋਬਿੰਦਸਰ ਵਿਖੇ ਖੇਤੀ ਦੇ ਨਾਲ ਨਾਲ ਸਹਾਇਕ ਧੰਦਿਆਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ ਹੈ।ਇਸ ਦੌਰਾਨ ਕੈਂਪ ਖੇਤਰ ਦੇ ਨਾਲ ਲਗਦੇ ਪਿੰਡਾਂ ਵਿਚੋਂ ਪਹੁੰਚੇ ਕਿਸਾਨ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਮੱਛੀ ਪਾਲਣ, ਬੱਕਰੀ ਪਾਲਣ, ਸ਼ਹਿਦ ਪਾਲਣ, ਡੇਅਰੀ ਅਤੇ ਹੋਰ ਸਹਾਇਕ ਧੰਦਿਆਂ ਪ੍ਰਤੀ ਜਾਗਰੂਕ ਹੋਏ ਹਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …