Tuesday, February 25, 2025
Breaking News

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਮਾਗਮ

ਅੰਮਿਤਸਰ, 2 ਸਤੰਬਰ (ਜਗਦੀਪ ਸਿੰਘ) – ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਬੁੱਢਾ ਦਲ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂੂਲਾ ਸਿੰਘ ਵਿਖੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ, ਸ਼੍ਰੋਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਬੁੱਢਾ ਦਲ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਭਾਈ ਗੁਰਿੰਦਰ ਸਿੰਘ ਕਥਾਵਾਚਕ ਨੇ ‘ਭਗਤੀ ਅਤੇ ਸ਼ਕਤੀ ਦਾ ਸੰਦੇਸ਼’ ਵਿਸ਼ੇ ‘ਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਆਈਆਂ ਹੋਈਆਂ ਨੂੰ ‘ਜੀ ਆਇਆਂ’ ਕਿਹਾ ਤੇ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਸ੍ਰੀ ਅੰਮ੍ਰਿਤਸਰ ਦਾ ਧੰਨਵਾਦ ਕੀਤਾ।ਪੰਥ ਦੇ ਮਹਾਨ ਕੀਰਤਨੀ ਜਥੇ ਜਿਨ੍ਹਾਂ ਵਿੱਚ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ, ਗਿਆਨੀ ਜਸਵਿੰਦਰ ਸਿੰਘ ਚੰਡੀਗੜ੍ਹ, ਭਾਈ ਅਮਿਤੇਸ਼ਰ ਸਿੰਘ, ਬੀਬੀ ਅਰਵਿੰਦਰ ਕੌਰ, ਬੀਬੀ ਹਰਜੀਤ ਕੌਰ ਕੀਰਤਨੀ ਜਥਾ ਬੀਬੀਆਂ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਲਾਈ।ਸਟੇਜ ਦੀ ਸੇਵਾ ਭਾਈ ਦੇਵਿੰਦਰ ਸਿੰਘ ਨੇ ਸੰਭਾਲੀ।
ਇਸ ਸਮੇਂ ਜਗਤਾਰ ਸਿੰਘ ਸ਼ਹੂਰਾ ਮੈਨੇਜਰ ਸ੍ਰੀ ਦਰਬਾਰ ਸਾਹਿਬ, ਜਸਬੀਰ ਸਿੰਘ ਬੈਂਕ ਵਾਲੇ, ਭਾਈ ਕਿਸ਼ਨ ਸਿੰਘ ਸੰਤਨ ਕੀ ਕੁਟੀਆ, ਭਾਈ ਚਰਨਜੀਤ ਸਿੰਘ ਅਖੰਡ ਕੀਰਤਨੀ ਜਥਾ, ਭਾਈ ਭੁਪਿੰਦਰ ਸਿੰਘ, ਭਾਈ ਮਨਜੀਤ ਸਿੰਘ ਸੇਠੀ, ਜੋਗਿੰਦਰ ਸਿੰਘ ਟੰਡਨ, ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ, ਪਰਮਜੀਤ ਸਿੰਘ ਬਾਜਵਾ ਮੈਨੇਜਰ, ਅਮਰਜੀਤ ਸਿੰਘ ਰੰਧਾਵਾ, ਐਸ.ਪੀ ਸਿੰਘ, ਸਿੱਖ ਵਿਦਵਾਨ ਭਗਵਾਨ ਸਿੰਘ ਜੌਹਲ, ਬੀਬੀ ਤੇਜ ਕੌਰ, ਬੀਬੀ ਸੁਖਜੀਤ ਕੌਰ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ ਕੀਰਤਨੀ ਜਥਿਆਂ ਤੇ ਹੋਰ ਪ੍ਰਮੁੱਖ ਧਾਰਮਿਕ ਸਖਸ਼ੀਅਤਾਂ ਦਾ ਸਿਰਪਾਓ ਨਾਲ ਸਨਮਾਨ ਕੀਤਾ ਗਿਆ।

Check Also

ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ

ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …