ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਖੇਲੋ ਇੰਡੀਆ ਵਿਮੈਨ ਲੀਗ ਰੋਡ ਸਾਈਕਲਿੰਗ ਉੱਤਰੀ ਜ਼ੋਨ ਅੰਮ੍ਰਿਤਸਰ ਵਿਖੇ 3 ਤੋਂ 4 ਸਤੰਬਰ ਤੱਕ ਕਰਵਾਈ ਜਾ ਰਹੀ ਹੈ।ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸੰਯੁਕਤ ਸਕੱਤਰ ਨੀਰਜ਼ ਤੰਵਰ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਦੇਸ਼ ਭਰ ਵਿਚੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮਹਿਲਾ ਸਾਈਕਲਿਸਟ ਭਾਗ ਲੈ ਰਹੀਆਂ ਹਨ।ਇਸ ਲੀਗ ਵਿੱਚ ਪੰਜਾਬ, ਹਰਿਆਣਾ, ਲੇਹ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਦਿੱਲੀ ਦੀਆਂ ਟੀਮਾਂ ਸ਼ਾਮਲ ਹੋਣਗੀਆਂ।ਇਸ ਲੀਗ ਦਾ ਉਦਘਾਟਨ 3 ਸਤੰਬਰ ਨੂੰ ਕੀਤਾ ਜਾਵੇਗਾ।ਲੀਗ ਵਿੱਚ ਜੂਨੀਅਰ, ਸਬ ਜੂਨੀਅਰ ਅਤੇ ਸੀਨੀਅਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ।
ਤੰਵਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਹਨਾਂ ਮੁਕਾਬਲਿਆਂ ਨੂੰ ਦੇਖਣ ਲਈ ਪੁੱਜਣ ‘ਤੇ ਖਿਡਾਰਨਾਂ ਦੀ ਹੌਸਲਾ ਅਫਜ਼ਾਈ ਕਰਨ।
Check Also
ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ
ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …