ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ) -ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੱਜ 4 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ।ਇਸ ਮੁਬਾਰਕ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ।ਉਨ੍ਹਾਂ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸੱਜਣਗੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸੱਜਣਗੇ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਅਤੇ ਖੂਬਸੂਰਤ ਦੀਪਮਾਲਾ ਵੀ ਸੰਗਤ ਲਈ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਹੋਵੇਗੀ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …