ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਐਨ.ਐਸ.ਐਸ ਯੂਨਿਟ ਵਲੋਂ ਕੈਂਪਸ ਵਿੱਚ ਬੂਟੇ ਲਗਾਉਣ ਦੀ ਸਫ਼ਲ ਮੁਹਿੰਮ ਦਾ ਆਯੋਜਨ ਕੀਤਾ ਗਿਆ।ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਚਲਾਈ ਗਈ।ਇਸ ਮਹਿੰਮ ਦੀ ਅਗਵਾਈ ਇੰਚਾਰਜ਼ ਡਾ. ਪਲਵਿੰਦਰ ਭਾਟੀਆ ਨੇ ਕੀਤੀ।ਇਸ ਮੁਹਿੰਮ ਦਾ ਉਦੇਸ਼ ਵਾਤਾਵਰਣ ਸਥਿਰਤਾ ਨੂੰ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਵਿੱਚ ਜ਼ਿੰਮੇਵਾਰੀ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ।ਡਾ. ਪਲਵਿੰਦਰ ਭਾਟੀਆ ਨੇ ਕਿਹਾ ਕਿ ਯੂਨੀਵਰਸਿਟੀ ਦੇ ਹਰੇਕ ਵਿਦਿਆਰਥੀ ਨੂੰ ਆਪਣੇ ਵਿੱਦਿਅਕ ਸਫ਼ਰ ਦੌਰਾਨ ਘੱਟੋ-ਘੱਟ ਇੱਕ ਰੁੱਖ ਜਰੂਰ ਲਗਾਉਣਾ ਚਾਹੀਦਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …