Friday, August 7, 2026

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 420ਵਾਂ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 420ਵਾਂ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਨਤਮਸਤਕ ਹੋਣ ਉਪਰੰਤ ਸਮੂਹ ਸੰਗਤਾਂ ਨੂੰ ਇਸ ਪਾਵਨ ਦਿਹਾੜੇ ’ਤੇ ਵਧਾਈ ਦਿੱਤੀ।
ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੀ ਛਹਿਬਰ ਲਾਈ।ਸਿੱਖ ਇਤਿਹਾਸ ਦੇ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਅਤੇ ਗੁਰੂ ਸਾਹਿਬਾਨਾਂ ਦੁਆਰਾ ਦਿੱਤੇ ਗਏ ਉਪਦੇਸ਼ਾਂ ’ਤੇ ਚਾਨਣਾ ਪਾਇਆ।
ਸ: ਛੀਨਾ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਣੀ ਨੂੰ ਸ਼ੁੱਧ ਰੂਪ ’ਚ ਸੰਭਾਲਣ ਅਤੇ ਲੋਕ ਭਲਾਈ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕੀਤੀ।ਇਸ ਮਹਾਨ ਕਾਰਜ ਲਈ ਗੁਰੂ ਸਾਹਿਬ ਜੀ ਨੇ ਭਾਈ ਗੁਰਦਾਸ ਜੀ ਨੂੰ ਲਿਖਾਰੀ ਨਿਯੁੱਕਤ ਕਰਕੇ ਸ੍ਰੀ ਅੰਮਿ੍ਰਤਸਰ ਸਾਹਿਬ ਵਿਖੇ ਰਾਮਸਰ ਵਿਖੇ ਪੋਥੀ ਸਾਹਿਬ ਲਿਖਣ ਦਾ ਕਾਰਜ ਆਰੰਭਿਆ।1604 ਈ: ’ਚ ਪੋਥੀ ਸਾਹਿਬ ਦੀ ਸੰਪਾਦਨਾ ਪੂਰੀ ਹੋਈ।ਛੀਨਾ ਨੇ ਨੌਜਵਾਨਾਂ ਨੂੰ ਗੁਰੂ ਸਾਹਿਬਾਨਾਂ ਦੇ ਉਪਦੇਸ਼ਾਂ ’ਤੇ ਚੱੱਲਣ ਲਈ ਪ੍ਰੇਰਿਤ ਕੀਤਾ।ਛੀਨਾ ਨੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕੀਤੇ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਡਾ. ਸੁਖਬੀਰ ਕੌਰ ਮਾਹਲ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਸ੍ਰੀਮਤੀ ਰਮਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ, ਖ਼ਾਲਸਾ ਕਾਲਜ ਵੁਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼ ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ ਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Check Also

Bbk Dav participates in Nasha Mukt Yuva for Viksit Bharat Sankalp Abhiyan inaugurated by Hon’ble PM Modi

Amritsar, August 7 (Punjab Post Bureau) – BBK DAV College for Women participated in Nasha …