Tuesday, December 3, 2024

ਚੇਅਰਮੈਨ ਪੀ.ਟੀ.ਡੀ.ਸੀ ਪੰਜਾਬ ਨੇ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਕੀਤੀ ਸੁਰੂਆਤ

ਪਠਾਨਕੋਟ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ 2024’ ਅਧੀਨ ਕਰਵਾਈਆਂ ਜਾ ਰਹੀਆਂ ਬਲਾਕ, ਜਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਤੀਸਰੇ ਸਾਲ ਵਿੱਚ ਪ੍ਰਵੇਸ਼ ਹੋ ਗਈਆਂ ਹਨ।ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸੂਬਾ ਪੱਧਰ ਦੀਆਂ ਖੇਡਾਂ ਵਿੱਚ ਜੇਤੂ ਰਹਿਣ ਤੋਂ ਬਾਅਦ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਤ ਕੀਤਾ ਜਾਂਦਾ ਹੈ।ਇਹ ਪ੍ਰਗਟਾਵਾ ਵਿਭੂਤੀ ਸ਼ਰਮਾ ਚੇਅਰਮੈਨ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਪੰਜਾਬ ਨੇ ਅੱਜ ਜਿਲ੍ਹਾ ਪਠਾਨਕੋਟ ‘ਚ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕਰਨ ਮਗਰੋਂ ਕੀਤਾ। ਅਭੀ ਸ਼ਰਮਾ ਜਿਲ੍ਹਾ ਯੂਥ ਪ੍ਰਧਾਨ ਆਮ ਆਦਮੀ ਪਾਰਟੀ, ਅਰੁਣ ਸਸ਼ਰਮਾ ਬਲਾਕ ਪ੍ਰਧਾਨ, ਅਮਨ ਰਮਨ ਆਮ ਆਦਮੀ ਪਾਰਟੀ, ਮਦਨ, ਅਵਤਾਰ, ਗੁਰਤੇਜ, ਸੰਜੀਵ ਸ਼ਰਮਾ, ਅਮਰਜੀਤ ਸਿੰਘ, ਅਸਵਨੀ ਕੁਮਾਰ, ਰਜਨੀ ਪਠਾਨੀਆ, ਸੀਮਾ ਪਠਾਨੀਆ, ਪੂਜਾ ਪਠਾਨੀਆ, ਅਮ੍ਰਿਤਪਾਲ ਕੌਰ, ਰਣਜੀਤ ਸਿੰਘ, ਸੁਰਿੰਦਰ ਕੌਰ, ਗੋਤਮ ਸ਼ਰਮਾ, ਭਾਰਤ ਭੁਸ਼ਣ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਇਸ ਸਮੇਂ ਹਾਜ਼ਰ ਸਨ।ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਵਿਖੇ ਜਿਲ੍ਹਾ ਖੇਡ ਅਫਸਰ ਲਵਜੀਤ ਸਿੰਘ ਦੀ ਪ੍ਰਧਾਨਗੀ ਅਤੇ ਅਰੁਣ ਸ਼ਰਮਾ ਜਿਲ੍ਹਾ ਸਪੋਰਟਸ ਕੋਆਰਡੀਨੇਟਰ (ਸਿੱਖਿਆ ਵਿਭਾਗ) ਦੇ ਸਹਿਯੋਗ ਨਾਲ ਬਲਾਕ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ।
ਵਿਭੂਤੀ ਸ਼ਰਮਾ ਚੇਅਰਮੈਨ ਪੰਜਾਬ ਟੂਰਿਜ਼ਮ ਨੇ ਕਿਹਾ ਕਿ ਅੱਜ ਜਿਲ੍ਹਾ ਪਠਾਨਕੋਟ ਵਿੱਚ ਅੱਜ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੀ ਸੁਰੂਆਤ ਕੀਤੀ ਗਈ ਹੈ।ਬਲਾਕ ਪੱਧਰੀ ਖੇਡਾਂ ਵਿੱਚੋਂ ਜੇਤੂ ਖਿਡਾਰੀਆਂ ਨੂੰ ਸੂਬਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਦਾ ਮੋਕਾ ਮਿਲੇਗਾ।ਉਨ੍ਹਾਂ ਕਿਹਾ ਕਿ ਨੋਜਵਾਨਾਂ ਨੂੰ ਚੰਗੀ ਸਿਹਤ ਦੇਣ ਦੇ ਉਦੇਸ਼ ਨਾਲ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਬੱਚਿਆਂ ਵਿੱਚ ਵੀ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਜਿਲ੍ਹਾ ਖੇਡ ਅਫਸਰ ਪਠਾਨਕੋਟ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ 4 ਅਤੇ 5 ਸਤੰਬਰ ਨੂੰ ਬਲਾਕ ਪਠਾਨਕੋਟ ਅਤੇ ਬਲਾਕ ਬਮਿਆਲ ਵਿਖੇ ਕਬੱਡੀ, ਫੁੱਟਬਾਲ, ਖੋਅ-ਖੋਅ, ਵਾਲੀਬਾਲ ਅਤੇ ਐਥਲੈਟਕ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਾਗ ਲੈਣ ਤਾਂ ਜੋ ਬਲਾਕ ਪੱਧਰੀ ਖੇਡਾਂ ਤੋਂ ਬਾਅਦ ਜਿਲ੍ਹਾ ਅਤੇ ਸੂਬਾ ਪੱਧਰੀ ਖੇਡਾਂ ਜਿੱਤ ਕੇ ਜਿਲ੍ਹਾ ਪਠਾਨਕੋਟ ਦਾ ਨਾਮ ਰੋਸ਼ਨ ਕਰ ਸਕਣ।ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਖੇਡਾਂ ਵਿੱਚ ਨਕਦ ਰਾਸ਼ੀ ਦੇ ਇਨਾਮ ਵੀ ਰੱਖੇ ਗਏ ਹਨ।

Check Also

ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ

ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …