Tuesday, December 3, 2024

ਖ਼ਾਲਸਾ ਕਾਲਜ ਫ਼ਿਜ਼ੀਕਲ ਐਜੂਕੇਸ਼ਨ ਨੇ ਕਿੱਕ ਬਾਕਸਿੰਗ ’ਚ ਜਿੱਤੇ ਸੋਨੇ ਅਤੇ ਕਾਂਸੇ ਦਾ ਤਗਮੇ

ਖ਼ਾਲਸਾ ਕਾਲਜ ਫ਼ਿਜ਼ੀਕਲ ਐਜੂਕੇਸ਼ਨ ਨੇ ਕਿੱਕ ਬਾਕਸਿੰਗ ’ਚ ਜਿੱਤੇ ਸੋਨੇ ਅਤੇ ਕਾਂਸੇ ਦਾ ਤਗਮੇ ਅੰਮਿ੍ਰਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ਮਲਟੀਪਰਪਜ਼ ਇਨਡੋਰ ਸਟੇਡੀਅਮ ਪੇਡਮ ਮਾਪੁਸਾ ਗੋਆ ਵਿਖੇ ਕਰਵਾਈ ਗਈ ‘ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ’ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਅਤੇ ਕਾਂਸੇ ਦੇ ਤਮਗੇ ਜਿੱਤ ਕੇ ਕਾਲਜ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਪੀ ਐਡ (4 ਸਾਲਾ ਕੋਰਸ) ਸਮੈਸਟਰ ਪਹਿਲਾ ਦੇ ਵਿਦਿਆਰਥੀ ਬਿਕਰਮਬੀਰ ਸਿੰਘ ਅਤੇ ਬੀ.ਪੀ ਐਡ (2 ਸਾਲਾ ਕੋਰਸ) ਸਮੈਸਟਰ ਤੀਜਾ ਦੀ ਰੇਣੂ ਨੇ ਮੈਚ ਵਿੱਚ ਜਿੱਤ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ।ਬਿਕਰਮਬੀਰ ਸਿੰਘ ਨੇ 45 ਕਿਲੋਗ੍ਰਾਮ ਵਰਗ ’ਚ ਸੋਨੇ ਦਾ ਤਗਮਾ ਹਾਸਲ ਕੀਤਾ ਹੈ, ਜਿਸ ਵਿੱਚ 6 ਖਿਡਾਰੀਆਂ ਨੇ ਹਿੱਸਾ ਲਿਆ।ਉਨ੍ਹਾਂ ਕਿਹਾ ਕਿ ਬਿਕਰਮਬੀਰ ਸਿੰਘ ਨੇ 3-0 ਦੇ ਫ਼ਰਕ ਨਾਲ ਓਡੀਸ਼ਾ ਦੇ ਖਿਡਾਰੀ ਨੂੰ ਹਰਾ ਕੇ ਇਹ ਮੁਕਾਮ ਹਾਸਲ ਕੀਤਾ, ਜਦੋਂਕਿ ਰੇਣੂ ਨੇ 60 ਕਿਲੋਗ੍ਰਾਮ ਵਰਗ ’ਚ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ।ਉਨ੍ਹਾਂ ਕਿਹਾ ਕਿ ਦੋਵੇਂ ਵਿਦਿਆਰਥੀ ਕੰਬੋਡੀਆ ਵਿਖੇ 6 ਤੋਂ 13 ਅਕਤੂਬਰ ਨੂੰ ਹੋਣ ਜਾ ਰਹੀ ਇੰਟਰਨੈਸ਼ਨਲ ਚੈਂਪੀਅਨਸ਼ਿਪ ਲਈ ਚੁਣੇ ਗਏ ਹਨ।

Check Also

ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ

ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …