Monday, April 20, 2026

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਪੰਜਾਬ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰ ਦੀਆਂ ਪੰਜਾਬ ਸਕੂਲ ਖੇਡਾਂ ’ਚ ਬੇਮਿਸਾਲ ਹੁਨਰ ਦੇ ਪ੍ਰਦਰਸ਼ਨ ਨਾਲ ਵੱਖ-ਵੱਖ ਈਵੈਂਟਾਂ ’ਚ ਚੋਟੀ ਦੇ ਸਨਮਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਜ਼ੋਨਲ ਪੱਧਰ ਦੀਆਂ ਪੰਜਾਬ ਸਕੂਲ ਖੇਡਾਂ ਦੇ ਅੰਡਰ-19 ਗਰਲਜ਼ ਟਗ ਆਫ ਵਾਰ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸਿਮਰਜੀਤ ਸਿੰਘ ਨੇ ਅਥਲੈਟਿਕਸ ’ਚ ਡਿਸਕਸ ਥਰੋਅ ਜਿੱਤਿਆ।ਕਰਾਟੇ ਮੁਕਾਬਲਿਆਂ ’ਚ ਸਚਲੀਨ ਕੌਰ ਅਤੇ ਸਮਰਦੀਪ ਕੌਰ ਨੇ ਅੰਡਰ-14 ਲੜਕੀਆਂ ਦੇ ਵਰਗ ’ਚ ਗੋਲਡ ਮੈਡਲ ਜਿੱਤੇ।ਜ਼ੋਨਲ ਪੱਧਰੀ ਗੱਤਕਾ ਚੈਂਪੀਅਨਸ਼ਿਪ 2024-25 ’ਚ ਕਰਨਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਸਿਮਰਨ ਸਿੰਘ, ਗੁਰਲੀਨ ਕੌਰ, ਹਰਨੂਰ ਕੌਰ, ਰਣਵੀਰ ਸਿੰਘ ਸੰਧੂ, ਕਿਰਪਾਨ ਜੋਤ ਸਿੰਘ, ਅੰਗਦ ਸਿੰਘ ਨੂੰ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਨਾਲ ਸਨਮਾਨਿਤ ਕੀਤਾ ਗਿਆ।ਨਮਨਦੀਪ ਸਿੰਘ ਅੰਡਰ-14 ਲੜਕਿਆਂ ਦੀ ਵਾਲੀਬਾਲ ਟੀਮ ਨੇ ਵੀ ਕਾਂਸੀ ਦਾ ਤਗਮਾ ਹਾਸਲ ਕੀਤਾ।

 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …