ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ।ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਬੱਚਿਆਂ ਨੂੰ ਦੱਸਿਆ ਗਿਆ ਕਿ ਇਹ ਦਿਨ ਸਿੱਖਾਂ ਦੇ ਪਵਿੱਤਰ ਗ੍ਰੰਥ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ 1604 ਈ: ਵਿੱਚ ਪਹਿਲੇ ਪ੍ਰਕਾਸ਼ ਨੂੰ ਦਰਸਾਉਂਦਾ ਹੈ।ਵਿਦਿਆਰਥੀਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦਾ ਗਾਇਨ ਕੀਤਾ।ਵਿਦਿਆਰਥੀਆਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਨੂੰ ਬੁੱਧੀ ਅਤੇ ਨੇਕੀ ਦੇ ਮਾਰਗ `ਤੇ ਚੱਲਣ ਦੀ ਸਮਰੱਥਾ ਪ੍ਰਦਾਨ ਕਰਨ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਇਸ ਪਵਿੱਤਰ ਮੌਕੇ ਆਪਣੀਆਂ ਸ਼ੁੱਭਕਾਮਨਾਵਾਂ ਭੇਜੀਆਂ।ਉਹਨਾਂ ਕਿਹਾ ਕਿ ਵਿਸ਼ਵ ਸ਼ਾਂਤੀ, ਦਇਆ ਅਤੇ ਭਾਈਚਾਰਕ ਸਾਂਝ ਲਈ ਗੁਰੂਆਂ ਦੇ ਉਪਦੇਸ਼ਾਂ ਨੂੰ ਫੈਲਾਉਣ ਦੀ ਲੋੜ ਹੈ।
ਸਕੂਲ ਦੇ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਅਨੁਸਾਰ ਸੱਚਾਈ ਅਤੇ ਧਾਰਮ ਦੇ ਮਾਰਗ `ਤੇ ਚੱਲਣਾ ਅਤੇ ਨੈਤਿਕ ਮੁੱਲਾਂ ਨੂੰ ਗ੍ਰਹਿਣ ਕਰਨਾ ਚਾਹੀਦਾ ਹੈ।
Check Also
ਮਹਿਲਾ ਸਰਪੰਚ ਅੱਗੇ ਹੋ ਕੇ ਕੰਮ ਕਰਨ ਸਰਕਾਰ ਉਹਨਾਂ ਦੇ ਨਾਲ ਹੈ – ਈ.ਟੀ.ਓ
ਜੰਡਿਆਲਾ ਗੁਰੂ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਾਜ …