Monday, September 16, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਆਰੰਭਤਾ ਸਕੂਲ ਸ਼ਬਦ ਨਾਲ ਹੋਈ।ਸਕੂਲ ਮੈਂਬਰ ਇੰਚਾਰਜ਼ ਰਾਬਿੰਦਰਬੀਰ ਸਿੰਘ ਭੱਲਾ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ ਅਤੇ ਅਧਿਆਪਕ ਦਿਵਸ ਦੀ ਵਧਾਈ ਦਿੱਤੀ।ਵਿਦਿਆਰਥੀਆਂ ਵੱਲੋਂ ਅਧਿਆਪਕਾਂ ਪ੍ਰਤੀ ਆਦਰ ਸਨਮਾਨ ਪ੍ਰਗਟ ਕਰਦਿਆਂ ਕੋਰਿਓਗ੍ਰਾਫੀ, ਸੂਫੀ ਕਵਾਲੀ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਗਿਆਰਵ੍ਹੀਂ ਜਮਾਤ ਦੀ ਵਿਦਿਆਰਥਣ ਜਪਨੀਤ ਕੌਰ ਨੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀ ਜੀਵਨ ਵਿੱਚ ਅਧਿਆਪਕਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ।ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਕਾਰਜਕਾਰੀ ਆਨਰੇਰੀ ਸਕੱਤਰ ਅਤੇ ਮੈਂਬਰ ਇੰਚਾਰਜ਼ ਸਕੂਲ ਸੁਖਜਿੰਦਰ ਸਿੰਘ ਪ੍ਰਿੰਸ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਲਈ ਚਾਨਣ ਮੁਨਾਰਾ ਹੁੰਦੇ ਹਨ।ਸਕੂਲ ਦੇ ਮੈਂਬਰ ਇੰਚਾਰਜ਼ ਗੁਰਪ੍ਰੀਤ ਸਿੰਘ ਸੇਠੀ ਨੇ ਅਧਿਆਪਕਾਂ ਨੂੰ ਰਾਸ਼ਟਰ ਦੇ ਨਿਰਮਾਤਾ ਦੱਸਿਆ ਅਤੇ ਬੱਚਿਆਂ ਦੇ ਚਰਿੱਤਰ ਨਿਰਮਾਣ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ‘ਤੇ ਚਾਨਣਾ ਪਾਇਆ।
ਸਕੂਲ ਦੀ ਰਵਾਇਤ ਅਨੁਸਾਰ 6 ਅਧਿਆਪਕਾਂ ਸ੍ਰੀਮਤੀ ਜਤਿੰਦਰਪਾਲ ਕੌਰ, ਸ੍ਰੀਮਤੀ ਪਰਦੀਪ ਕੌਰ, ਸ੍ਰੀਮਤੀ ਗੁਰਜੀਤ ਕੌਰ, ਸ੍ਰੀਮਤੀ ਮਨਮੀਤ ਕੌਰ, ਸ੍ਰੀਮਤੀ ਹਰਮੀਤ ਕੌਰ, ਸ੍ਰੀਮਤੀ ਸੰਦੀਪ ਕੌਰ ਨੂੰ ਉਨ੍ਹਾਂ ਦੀ ਸੀਨੀਅਰਤਾ ਅਤੇ ਪ੍ਰਾਪਤੀਆਂ ਦੇ ਅਧਾਰ ਤੇ ਸਨਮਾਨਿਤ ਕੀਤਾ ਗਿਆ।ਸਕੂਲ ਦੇ ਐਡਮਿਨ ਸਟਾਫ਼ ਦੇ ਕੰਪਿਊਟਰ ਇੰਚਾਰਜ਼ ਸੰਜੇ ਵਿਜ ਨੂੰ ਸੰਸਥਾ ਲਈ ਕਈ ਸਾਲਾਂ ਤੋਂ ਪਾਏ ਜਾ ਰਹੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।
ਪ੍ਰਿੰਸੀਪਲ ਸ੍ਰੀਮਤੀ ਕਵਲਪ੍ਰੀਤ ਕੌਰ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦੇ ਹੋਏ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕੀਤੀ।ਦੀਵਾਨ ਦੇ ਐਡੀਸ਼ਨਲ ਸਕੱਤਰ ਜਸਪਾਲ ਸਿੰਘ ਢਿੱਲੋਂ, ਡਾ. ਆਤਮਜੀਤ ਸਿੰਘ ਬਸਰਾ, ਡਾਇਰੈਕਟਰ ਓਪਰੇਸ਼ਨਜ਼ ਡਾ. ਅੰਮ੍ਰਿਤਪਾਲ ਸਿੰਘ ਚਾਵਲਾ ਨੇ ਇਸ ਸਮਾਗਮ ਵਿੱਚ ਵਿਸ਼ੇਸ਼ ਤੋਰ ‘ਤੇ ਸ਼ਿਰਕਤ ਕੀਤੀ।

Check Also

ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …