Sunday, December 22, 2024

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਅਧਿਆਪਕ ਦਿਵਸ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਐਜ਼ੂਕੇਸ਼ਨ ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਅਤੇ ਪ੍ਰਿੰਸੀਪਲ ਨਾਨਕ ਸਿੰਘ ਵਲੋਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ: ਰਾਧਾ ਕ੍ਰਿਸ਼ਨਨ ਦੇ ਜੀਵਨ ਬਾਰੇ ਜਾਣੂ ਕਰਵਾਇਆ ਗਿਆ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਮਨੁੱਖ ਭਾਵੇਂ ਕਿੰਨੇ ਵੀ ਉੱਚ ਅਹੁੱਦੇ ’ਤੇ ਪਹੁੰਚ ਜਾਵੇ, ਉਸ ਦੀ ਕਾਮਯਾਬੀ ਪਿੱਛੇ ਅਧਿਆਪਕਾਂ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ’ਚ ਸਫਲ ਹੋਣ ਲਈ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਪੜ੍ਹਨ ਲਈ ਪ੍ਰੇਰਿਤ ਕੀਤਾ।
ਐਜੂਕੇਸ਼ਨ ਕਾਲਜ ਵਿਖੇ ਕਰਵਾਏ ਪ੍ਰੋਗਰਾਮ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਸਿਡਾਨਾ ਗਰੁੱਪ ਆਫ ਇਸਟੀਚਿਊਟਸ ਦੇ ਮੈਨੇਜਿੰਗ ਡਾਇਰੈਕਟਰ ਡਾ. ਜੀਵਨ ਜੋਤੀ ਸਿਡਾਨਾ ਦਾ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ।ਡਾ. ਕੁਮਾਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਸਮੂਹ ਅਧਿਆਪਕਾਂ ਨੂੰ ਸਮਰਪਿਤ ਹੈ, ਜਿੰਨ੍ਹਾਂ ਨੇ ਕਿਸੇ ਨਾ ਕਿਸੇ ਰੂਪ ’ਚ ਸਾਡੀ ਸਖਸ਼ੀਅਤ ਨੂੰ ਨਿਖਾਰਣ ਅਤੇ ਉਭਾਰਨ ’ਚ ਯੋਗਦਾਨ ਪਾਇਆ ਹੈ।ਪੋ੍ਰਗਰਾਮ ਦਾ ਆਯੋਜਨ ਅਸਿਸਟੈਂਟ ਪ੍ਰੋ: ਜਸਪ੍ਰੀਤ ਕੌਰ ਗਰੇਵਾਲ ਦੀ ਅਗਵਾਈ ’ਚ ਕੀਤਾ ਗਿਆ।
ਡਾ. ਸਿਡਾਨਾ ਨੇ ਅਧਿਆਪਕ ਤੋਂ ਮੈਨੇਜਿੰਗ ਡਾਇਰੈਕਟਰ ਦੇ ਸਫਰ ਦੌਰਾਨ ਉਨ੍ਹਾਂ ਦੇ ਅਧਿਆਪਕਾਂ ਦੀ ਅਹਿਮ ਭੂਮਿਕਾ ’ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਅਜਕਲ ਦੇ ਤਕਨੀਕੀ ਯੁੱਗ ’ਚ ਆਉਣ ਵਾਲੀਆਂ ਸਮੱਸਿਆਵਾਂ ਦਾ ਸਾਹਮਣਾ ਕਰਨ ਲਈ ਗੁਰ ਸਾਂਝੇ ਕੀਤੇ।
ਇਸੇ ਤਰ੍ਹਾਂ ਗੁਰੂ ਤੇਗ ਬਹਾਦਰ ਵੂਮੈਨ ਕਾਲਜ ਵਿਖੇ ਟੀਚਰ ਦਿਵਸ ਮੌਕੇ ਪ੍ਰਿੰਸੀਪਲ ਨਾਨਕ ਸਿੰਘ ਨੇ ਕਿਹਾ ਕਿ ਡਾ. ਰਾਧਾ ਕ੍ਰਿਸ਼ਨਨ ਇੱਕ ਕੁਸ਼ਲ ਅਧਿਆਪਕ ਹੋਣ ਦੇ ਨਾਤੇ, ਫ਼ਿਲਾਸਫ਼ਰ ਅਤੇ ਮਹਾਨ ਵਿਦਵਾਨ ਸਨ।ਅਧਿਆਪਕ ਜਗਤ ’ਚ ਵਿਸੇਸ਼ ਸਨਮਾਨ ਤੇ ਸਤਿਕਾਰ ਕੀਤਾ ਜਾਂਦਾ ਹੈ।ਨਾਨਕ ਸਿੰਘ ਨੇ ਸਟਾਫ਼ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ।ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …