Monday, September 16, 2024

ਖਾਣ ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਅਪਰਾਧ – ਸਿਵਲ ਸਰਜਨ

ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਕਿਹਾ ਹੈ ਕਿ ਕੋਟਪਾ ਐਕਟ ਤਹਿਤ ਖਾਣ ਪੀਣ ਵਾਲੀਆਂ ਵਸਤੂਆਂ ਨਾਲ ਤੰਬਾਕੂ ਪਦਾਰਥ ਵੇਚਣਾ ਅਪਰਾਧ ਹੈ।ਇਸ ਲਈ ਕੋਟਪਾ ਦੀ ਉਲੰਘਣਾ ਕਰਨ ਵਾਲੇ ਅਜਿਹੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀ ਜਾਵੇਗਾ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਤੰਬਾਕੂ ਸੇਵਨ ਨਾਲ ਮਨੁੱਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਤੰਬਾਕੂ ਦੀ ਕਿਸੇ ਵੀ ਰੂਪ ਵਿੱਚ ਵਰਤੋਂ ਕਰਨਾ ਮਨੁੱਖੀ ਸਿਹਤ ਲਈ ਹਾਨੀਕਾਰਕ ਹੁੰਦਾ ਹੈ, ਕਿਉਂਕਿ ਤੰਬਾਕੂ ਸੇਵਨ ਨਾਲ ਮੂੰਹ, ਗਲੇ ਅਤੇ ਫੇਫੜਿਆਂ ਦਾ ਕੈਂਸਰ ਹੋਣ ਦਾ ਖ਼ਤਰਾ ਹੁੰਦਾ ਹੈ।
ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨਾ ਅਤੇ ਵਿੱਦਿਅਕ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨ ਅਤੇ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਦੀ ਵਿਕਰੀ ‘ਤੇ ਪੂਰਨ ਪਾਬੰਦੀ ਹੈ।ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ ਦੁਕਾਨਦਾਰ ਦਾ ਮੌਕੇ ‘ਤੇ ਚਲਾਣ ਕਰਕੇ ਜ਼ੁਰਮਾਨਾ ਵਸੂਲ ਕੀਤਾ ਜਾਂਦਾ ਹੈ।ਉਨਾਂ ਦੱਸਿਆ ਕਿ ਜਨਵਰੀ 2024 ਤੋਂ ਅਗਸਤ 2024 ਤੱਕ ਜਿਲ੍ਹੇ ਅੰਦਰ ਕੋਟਪਾ ਕਾਨੂੰਨ ਦੀ ਉਲ਼ੰਘਣਾ ਕਰਨ ਵਾਲਿਆਂ ਦੇ 485 ਚਲਾਨ ਕੀਤੇ ਜਾ ਚੁੱਕੇ ਹਨ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …