ਭੀਖੀ, 6 ਸਤੰਬਰ (ਕਮਲ ਜ਼ਿੰਦਲ) – ਭਾਈ ਬਹਿਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਾਫੜੇ ਭਾਈ ਕੇ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਬਲਾਕ ਭੀਖੀ ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਰਮਨਵੀਰ ਸਿੰਘ ਪਿੰਡ ਮੋਹਰ ਸਿੰਘ ਵਾਲਾ ਨੇ ਅੰਡਰ-17 ਦੇ 100 ਮੀਟਰ ਅਤੇ 200 ਮੀਟਰ ਦੌੜ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।ਸਕੂਲ ਅਧਿਆਪਕਾਂ ਨੇ ਖਿਡਾਰੀ ਦੇ ਪਿਤਾ ਨਾਜ਼ਰ ਸਿੰਘ ਅਤੇ ਮਾਤਾ ਜਸਵੀਰ ਕੌਰ ਨੂੰ ਰਮਨਦੀਪ ਸਿੰਘ ਦੀ ਇਸ ਕਾਮਯਾਬੀ ਲਈ ਵਧਾਈਆਂ ਦਿੱਤੀਆਂ।ਉਨ੍ਹਾਂ ਕਿਹਾ ਕਿ ਇਹ ਨੌਜਵਾਨ ਅੱਗੇ ਜਾ ਕੇ ਆਪਣੀ ਲਗਨ ਅਤੇ ਮਿਹਨਤ ਨਾਲ ਪੰਜਾਬ ਪੱਧਰ ‘ਤੇ ਵੀ ਚੰਗੀਆਂ ਪੁਜੀਸ਼ਨਾਂ ਹਾਸਲ ਕਰੇਗਾ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …