Tuesday, February 25, 2025
Breaking News

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਸਮਾਗਮ

ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪੰਥਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ।ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਅਨਿੰਨ ਸਿੱਖ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੇ ਜੀਵਨ ਪ੍ਰੇਰਣਾ ਸਰੋਤ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸਿੱਖਾਂ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ, ਜਿਸ ’ਤੇ ਸਿੱਖ ਕੌਮ ਮਾਣ ਮਹਿਸੂਸ ਕਰਦੀ ਹੈ।ਉਨ੍ਹਾ ਕਿਹਾ ਕਿ ਸਾਨੂੰ ਬਾਬਾ ਮੱਖਣ ਸ਼ਾਹ ਤੇ ਭਾਈ ਲੱਖੀ ਸ਼ਾਹ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਗੁਰਸਿੱਖੀ ਮਾਰਗ ’ਤੇ ਚੱਲਣਾ ਚਾਹੀਦਾ ਹੈ।ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਸਿੱਖ ਸ਼ਖ਼ਸੀਅਤਾਂ ਦੀ ਯਾਦ ਮਨਾਉਣਾ ਸ਼ਲਾਘਾਯੋਗ ਉਪਰਾਲਾ ਹੈ।
ਇਸੇ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਦੇ ਪ੍ਰਧਾਨ ਦਲੇਰ ਸਿੰਘ ਨੇ ਸ਼੍ਰੋਮਣੀ ਕਮੇਟੀ ਦਾ ਸਮਾਗਮ ਕਰਨ ਲਈ ਧੰਨਵਾਦ ਕੀਤਾ।ਅਮਰੀਕਾ ਤੋਂ ਪੁੱਜੇ ਅਮਰੀਕ ਸਿੰਘ ਮੋਰਥਲੀ, ਰਘਬੀਰ ਸਿੰਘ ਬੱਬੀ, ਸੁਖਜਿੰਦਰ ਸਿੰਘ ਟੀਟੂ, ਸਤਨਾਮ ਸਿੰਘ ਟਾਹਲੀ, ਬਾਬਾ ਜਸਪਾਲ ਸਿੰਘ, ਪਰਵਿੰਦਰ ਜੀਤ ਸਿੰਘ ਨੇ ਵੀ ਸੰਬੋਧਨ ਕੀਤਾ।ਸਟੇਜ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਨੇ ਨਿਭਾਈ। ਸਮਾਗਮ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਤੋਂ ਗਰੀਬ ਸਿੰਘ ਕਾਲੀ ਪਿਹੋਵਾ, ਗਰੀਬ ਸਿੰਘ ਕਾਲੀ ਪਿਹੋਵਾ, ਹੈਡ ਗ੍ਰੰਥੀ ਭਾਈ ਜਸਪਾਲ ਸਿੰਘ, ਬੀਬੀ ਕੈਲਾਸ਼ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਸਿਮਰਨਜੀਤ ਕੌਰ, ਬੀਬੀ ਲਖਵਿੰਦਰ ਕੌਰ, ਬੀਬੀ ਪਰਵਿੰਦਰ ਕੌਰ, ਬੀਬੀ ਕੁਲਵੰਤ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਸੁਰਜੀਤ ਕੌਰ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸਾਬਕਾ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਵਿੰਦਰ ਸਿੰਘ ਦੇਵੀਦਾਸਪੁਰ, ਯੁਵਰਾਜ ਸਿੰਘ ਸਮੇਤ ਸੰਗਤ ਮੌਜ਼ੂਦ ਸੀ।

Check Also

ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਮਲਬਾ ਚੁੱਕਣ ਦੀ ਜਲਦ ਚਲਾਈ ਜਾਵੇਗੀ ਮੁਹਿੰਮ

ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵਧੀਕ …