Thursday, November 21, 2024

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦਾ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੇ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਦੂਜਾ ਸਮੈਸਟਰ ਅਤੇ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) 8ਵਾਂ ਸਮੈਸਟਰ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਨਤੀਜ਼ਾ ਹਾਸਲ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਦੂਜਾ ਸਮੈਸਟਰ ਦੇ ਹੋਏ ਇਮਤਿਹਾਨਾਂ ’ਚੋਂ ਵਿਦਿਆਰਥਣ ਖੁਸ਼ਦੀਪ ਕੌਰ, ਹਿਮਾਂਸ਼ੀ ਅਤੇ ਅਕਸ਼ਿਤ ਟੰਡਨ ਨੇ ਕੁੱਲ 600 ਨੰਬਰਾਂ ’ਚੋਂ ਕ੍ਰਮਵਾਰ 452, 449 ਅਤੇ 448 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਦੂਜਾ, ਤੀਜਾ ਅਤੇ ਚੌਥਾ ਸਥਾਨ ਪ੍ਰਾਪਤ ਕੀਤਾ ਹੈ।ਜਦੋਂਕਿ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) 8ਵਾਂ ਸਮੈਸਟਰ ਦੀ ਪ੍ਰੀਖਿਆ ’ਚ ਵਿਦਿਆਰਥਣ ਤਾਨੀਆ ਭੱਲਾ ਨੇ 500 ਅੰਕਾਂ ’ਚੋਂ 370 ਨੰਬਰਾਂ ਨਾਲ ’ਵਰਸਿਟੀ ’ਚੋਂ ਤੀਜਾ ਸਥਾਨ ਹਾਸਲ ਕੀਤਾ ਹੈ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਪੁਰਨਿਮਾ ਖੰਨਾ, ਡਾ. ਦਿਵਿਯਾ ਸ਼ਰਮਾ, ਪ੍ਰੋ: ਅਨੀਤਾ, ਡਾ. ਸ਼ਿਵਨ ਸਰਪਾਲ, ਪ੍ਰੋ: ਹਰਜੋਤ ਕੌਰ, ਪ੍ਰੋ. ਸੁਗਮ, ਡਾ. ਪਵਨਦੀਪ ਕੌਰ, ਡਾ. ਮੋਹਿਤ ਸੈਣੀ ਆਦਿ ਹਾਜ਼ਰ ਸਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …