Thursday, November 21, 2024

ਖ਼ਾਲਸਾ ਕਾਲਜ ਦੇ ਰੋਟਰੈਕਟ ਕਲੱਬ ਨੇ ਸਥਾਪਨਾ ਸਮਾਰੋਹ ਕਰਵਾਇਆ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰੋਟਰੈਕਟ ਕਲੱਬ ਵੱਲੋਂ ਅੱਜ 2024-25 ਸੈਸ਼ਨ ਲਈ ਅਹੁੱਦੇਦਾਰਾਂ ਦਾ ਸਥਾਪਨਾ ਸਮਾਰੋਹ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ‘ਚ ਕਰਵਾਏ ਗਏ ਇਸ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸੇਵਾਮੁਕਤ ਡਿਸਟ੍ਰਿਕ ਗਵਰਨਰ ਡਾ. ਪੀ.ਐਸ ਗਰੋਵਰ ਨੇ ਰੋਟਰੀ ਕਲੱਬ ਅੰਮ੍ਰਿਤਸਰ ਸਿਵਲ ਲਾਈਨਜ਼ ਦੇ ਪ੍ਰਕਾਸ਼ਕਾਂ ਨਾਲ ਮਿਲ ਕੇ ਕਾਲਜ ਦੇ ਰੋਟਰੈਕਟ ਕਲੱਬ ਦੀ ਨਵੀਂ ਟੀਮ ਸਥਾਪਿਤ ਕੀਤੀ।ਜਪਨੀਤ ਕੌਰ ਨੂੰ 2024-25 ਲਈ ਕਲੱਬ ਪ੍ਰਧਾਨ ਥਾਪਦਿਆਂ ਕਲੱਬ ਦੇ ਨਿਯਮਾਂ ਅਤੇ ਲੋਕ ਸੇਵਾ ਦੇ ਕਾਰਜ਼ਾਂ ਪ੍ਰਤੀ ਚਾਨਣਾ ਪਾਇਆ।
ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਕਰਨ ਉਪਰੰਤ ਵਿਦਿਆਰਥਣ ਤੇ ਕਲੱਬ ਦੀ ਪ੍ਰਧਾਨ ਜਪਨੀਤ ਕੌਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ, ਜਿਨ੍ਹਾਂ ਨੂੰ ਡਾ. ਮਹਿਲ ਸਿੰਘ ਨੇ ਕਾਲਜ ਦੀਆਂ ਕੌਫ਼ੀ ਟੇਬਲ ਬੁੱਕਾਂ ਦੇ ਕੇ ਸਨਮਾਨਿਤ ਕੀਤਾ।
ਡਾ. ਗਰੋਵਰ ਨੇ ਵਿਸ਼ਵ ਦੀਆਂ ਸਭ ਤੋਂ ਵੱਧ ਚੁਣੌਤੀਆਂ ਦੇ ਨਵੀਨਤਾਕਾਰੀ ਹੱਲ ਵਿਕਸਿਤ ਕਰਨ ’ਚ ਨੌਜਵਾਨਾਂ ਦੀ ਸ਼ਮੂਲੀਅਤ ’ਤੇ ਜ਼ੋਰ ਦਿੱਤਾ।ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਸਾਬਕਾ ਡਿਸਟ੍ਰਿਕ ਗਵਰਨਰ ਗੁਰਜੀਤ ਸਿੰਘ ਸੇਖੋਂ ਨੇ ਰੋਟਰੈਕਟ ਕਲੱਬ ਦੇ ਉਦੇਸ਼ਾਂ ਅਤੇ ਕਮਿਊਨਿਟੀ ਸੇਵਾਵਾਂ ਦੀ ਸਾਰਥਿਕਤਾ ’ਤੇ ਭਾਸ਼ਣ ਦਿੱਤਾ।ਜਦੋਂਕਿ ਸੇਵਾਮੁਕਤ ਸੁਖਪਿੰਦਰ ਕੌਰ ਨੇ ਕਲੱਬ ਦੀ ਨਵੀਂ ਪ੍ਰਧਾਨ ਜਪਨੀਤ ਕੌਰ ਨੂੰ ਵਧਾਈ ਦਿੱਤੀ ਅਤੇ ਕਲੱਬ ਦੇ ਕੰਮਕਾਜ਼ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ।ਸਾਬਕਾ ਪ੍ਰਧਾਨ ਕਿਰਪਨ ਕੌਰ ਨੇ ਕਲੱਬ ਦੀਆਂ ਗਤੀਵਿਧੀਆਂ ਦੀ ਸਲਾਨਾ ਰਿਪੋਰਟ ਪੜ੍ਹੀ ਅਤੇ ਡਾ. ਗੁਰਵੇਲ ਸਿੰਘ ਮੱਲ੍ਹੀ ਨੇ ਕਲੱਬ ਦੇ ਆਉਣ ਵਾਲੇ ਪ੍ਰੋਗਰਾਮ ਬਾਰੇ ਸੰਖੇਪ ਜਾਣਕਾਰੀ ਦਿੱਤੀ।ਕਾਲਜ ਡੀਨ ਅਕਾਦਮਿਕ ਮਾਮਲੇ ਡਾ: ਤਮਿੰਦਰ ਸਿੰਘ ਭਾਟੀਆ ਨੇ ਸਥਾਪਨਾ ਸਮਾਰੋਹ ਦੇ ਅੰਤ ’ਚ ਧੰਨਵਾਦ ਮਤਾ ਪੇਸ਼ ਕੀਤਾ।
ਇਸ ਮੌਕੇ ਕਮਲ ਉੱਪਲ, ਅਮਨਦੀਪ ਸੇਖੋਂ, ਗੁਨਦੀਪ ਸੇਖੋਂ, ਗੁਰਪ੍ਰੀਤ ਬੱਲ, ਪ੍ਰੋ. ਜਸਪ੍ਰੀਤ ਕੌਰ, ਡਾ. ਜਸਵਿੰਦਰ ਕੌਰ, ਡਾ. ਬਲਜੀਤ ਸਿੰਘ, ਪ੍ਰੋ: ਜੋਤੀ ਠਾਕੁਰ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …